ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇਈਈ ਮੇਨ 2026 (ਸੈਸ਼ਨ 1) ਪਾਸ ਕੀਤਾ ਹੈ। ਪਿਛਲੇ ਸਾਲ 187 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਹਿਲੇ ਸੈਸ਼ਨ ਵਿੱਚ ਪ੍ਰੀਖਿਆ ਪਾਸ ਕੀਤੀ ਸੀ।” ਦੂਜੀ ਕੋਸ਼ਿਸ਼ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਇਹ ਅੰਕੜਾ ਹੋਰ ਵਧਣਾ ਤੈਅ ਹੈ। ਸਫਲ ਉਮੀਦਵਾਰ ਨਿਮਰ ਪਿਛੋਕੜ ਵਾਲੇ ਸਨ। ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਸਰਕਾਰੀ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸੂਬੇ ਦੇ ‘ਪੇਸ’ ਕੋਚਿੰਗ ਪੋਰਟਲ ਰਾਹੀਂ ਕੋਚਿੰਗ ਮੁਹੱਈਆ ਕਰਵਾਈ ਗਈ ਹੈ।


