ਲੁਧਿਆਣਾ ਦੇ ਢੰਡਾਰੀ ਖੁਰਦ ਦੀ ਦੀਪ ਕਲੋਨੀ ਵਿੱਚ ਐਤਵਾਰ ਨੂੰ ਇੱਕ ਨੌਜਵਾਨ ਨੇ ਝਗੜੇ ਤੋਂ ਬਾਅਦ ਆਪਣੇ ਪਿਤਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ।ਮੁਲਜ਼ਮ ਨੇ ਭੰਗ ਦੇ ਨਸ਼ੇ ਵਿੱਚ ਆ ਕੇ ਆਪਣੇ ਪਿਤਾ ਦੀ ਗਰਦਨ ਵਿੱਚ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ।ਮ੍ਰਿਤਕ ਦੀ ਪਛਾਣ ਸਿਕੰਦਰ ਚੌਹਾਨ (44) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੋਸ਼ੀ ਉਮੇਸ਼ ਚੌਹਾਨ (25) ਫ਼ਰਾਰ ਹੋ ਗਿਆ। ਹਾਲਾਂਕਿ ਪੁਲਸ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਉਸ ਨੂੰ ਹਿਰਾਸਤ ‘ਚ ਲੈ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦਾਅਵਾ ਕੀਤਾ ਕਿ ਉਸ ਦਾ ਪਿਤਾ ਉਸ ਦੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ।ਰਿਪੋਰਟਾਂ ਅਨੁਸਾਰ ਸਿਕੰਦਰ ਚੌਹਾਨ ਦੀਪ ਕਲੋਨੀ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਸੀ ਜਦੋਂਕਿ ਉਮੇਸ਼ ਦੀ ਮਾਂ ਅਤੇ ਉਸ ਦੀ ਪਤਨੀ ਉੱਤਰ ਪ੍ਰਦੇਸ਼ ਵਿੱਚ ਰਹਿੰਦੀਆਂ ਹਨ। ਸ਼ਾਮ 4 ਵਜੇ ਦੇ ਕਰੀਬ ਉਮੇਸ਼ ਭੰਗ ਦਾ ਸੇਵਨ ਕਰਨ ਤੋਂ ਬਾਅਦ ਨਸ਼ੇ ‘ਚ ਧੁੱਤ ਹੋ ਕੇ ਘਰ ਪਰਤਿਆ ਅਤੇ ਆਪਣੇ ਪਿਤਾ ਨਾਲ ਬਹਿਸ ਕਰਨ ਲੱਗਾ। ਪਰ ਥੋੜ੍ਹੀ ਦੇਰ ਬਾਅਦ ਉਨ੍ਹਾਂ ਨੇ ਕਮਰੇ ਵਿੱਚੋਂ ਖੂਨ ਵਗਦਾ ਦੇਖਿਆ। ਗੁਆਂਢੀਆਂ ਨੇ ਤੁਰੰਤ ਦਰਵਾਜ਼ਾ ਖੋਲ੍ਹਿਆ ਤਾਂ ਸਿਕੰਦਰ ਚੌਹਾਨ ਨੂੰ ਖੂਨ ਨਾਲ ਲੱਥਪੱਥ ਫਰਸ਼ ‘ਤੇ ਪਿਆ ਮਿਲਿਆ। ਉਸ ਦੀ ਗਰਦਨ ‘ਤੇ ਚਾਕੂ ਦੇ ਕਈ ਸੱਟਾਂ ਲੱਗੀਆਂ ਸਨ।ਫੋਕਲ ਪੁਆਇੰਟ ਥਾਣੇ ਦੇ ਐਸਐਚਓ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਕਤਲ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


