ਰਾਮਦਾਸ ਇਲਾਕੇ ਦੇ ਸੁਧਾਰ ਪਿੰਡ ਵਿੱਚ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਸਥਾਨਕ ਪਿੰਡ ਦੇ ਸਰਪੰਚ ਨਿਸ਼ਾਨ ਸਿੰਘ ਦੇ ਘਰ ‘ਤੇ ਕਥਿਤ ਤੌਰ ‘ਤੇ ਬੰਬ ਵਰਗੀ ਚੀਜ਼ ਸੁੱਟੇ ਜਾਣ ਤੋਂ ਬਾਅਦ ਦਹਿਸ਼ਤ ਫੈਲ ਗਈ। ਸਿੰਘ ਅਤੇ ਪਰਿਵਾਰਕ ਮੈਂਬਰ ਉਸ ਸਮੇਂ ਘਰ ਵਿੱਚ ਸਨ ਪਰ ਵਾਲ ਵਾਲ ਬਚ ਗਏ।ਸਰਪੰਚ ਨੇ ਦੋਸ਼ ਲਾਇਆ ਕਿ ਉਸ ਨੂੰ ਇੱਕ ਵਿਅਕਤੀ ਦਾ ਫੋਨ ਆਇਆ ਸੀ ਜਿਸ ਨੇ ਆਪਣੀ ਪਛਾਣ ਗੈਂਗਸਟਰ ਜੀਵਨ ਫੌਜੀ ਵਜੋਂ ਦੱਸੀ ਸੀ। ਫੋਨ ਕਰਨ ਵਾਲੇ ਨੇ ਉਸ ਤੋਂ 50 ਲੱਖ ਰੁਪਏ ਦੀ ਮੰਗ ਕੀਤੀ। ਸਿੰਘ ਨੇ ਕਿਹਾ ਕਿ ਘਟਨਾ ਤੋਂ ਬਾਅਦ ਉਸ ਨੂੰ ਇੱਕ ਹੋਰ ਕਾਲ ਆਈ, ਜਿਸ ਵਿੱਚ ਉਸ ਨੂੰ ਪੈਸੇ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਗਈ। ਐਸਐਸਪੀ (ਅੰਮ੍ਰਿਤਸਰ ਦਿਹਾਤੀ) ਸੋਹੇਲ ਕਾਸਿਮ ਮੀਰ ਨੇ ਕਿਹਾ ਕਿ ਕੋਈ ਧਮਾਕਾ ਨਹੀਂ ਹੋਇਆ ਹੈ, ਉਨ੍ਹਾਂ ਨੇ ਅੱਗੇ ਕਿਹਾ, “ਇਹ ਅੱਗ ਵਾਂਗ ਸੀ। ਫੋਰੈਂਸਿਕ ਟੀਮ ਨੇ ਮੌਕੇ ਤੋਂ ਨਮੂਨੇ ਇਕੱਠੇ ਕੀਤੇ ਹਨ।” -ਟੀਐਨਐਸ


