ਬੈਂਗਲੁਰੂ: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਸਐਮ ਕ੍ਰਿਸ਼ਨਾ ਦਾ ਮੰਗਲਵਾਰ ਸਵੇਰੇ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਦੇਹਾਂਤ ਸਵੇਰੇ 2.45 ਵਜੇ ਬੈਂਗਲੁਰੂ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਹੋਇਆ।ਉਮੀਦ ਹੈ ਕਿ ਬਜ਼ੁਰਗ ਨੇਤਾ ਦੇ ਮ੍ਰਿਤਕ ਸਰੀਰ ਨੂੰ ਉਨ੍ਹਾਂ ਦੇ ਜਨਮ ਸਥਾਨ ਸੋਮਨਹੱਲੀ ਲਿਜਾਏ ਜਾਣ ਤੋਂ ਪਹਿਲਾਂ ਅੱਜ ਮਦੂਰ ਲਿਜਾਇਆ ਜਾਵੇਗਾ। ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਪਿੰਡ ਵਿੱਚ ਹੀ ਕੀਤਾ ਜਾਵੇਗਾ।