ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਤਵਾਰ ਨੂੰ ਕਿਹਾ ਕਿ ਸੂਬੇ ਭਰ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਆਪਕ ਵਿਰੋਧ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਵਾਧੂ ਸੂਬਾ ਹੋਣ ਅਤੇ ਸਰਕਾਰ ਵੱਲੋਂ ਟਿਊਬਵੈੱਲਾਂ ਨੂੰ ਚਲਾਉਣ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ‘ਤੇ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਬੀਜਣ ਲਈ ਮਜਬੂਰ ਹੋਣਾ ਪਿਆ ਹੈ।ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਦੇ ਹਰ ਕੋਨੇ ਵਿੱਚ ਕਿਸਾਨ ਬਿਜਲੀ ਸਟੇਸ਼ਨਾਂ ਅਤੇ ਗਰਿੱਡਾਂ ਦੇ ਆਲੇ ਦੁਆਲੇ, ਗਰਮੀ ਦੀ ਮਾਰ ਝੱਲਦੇ ਹੋਏ ਧਰਨੇ ਅਤੇ ਸੜਕਾਂ ਜਾਮ ਕਰਦੇ ਦੇਖੇ ਜਾ ਸਕਦੇ ਹਨ।


