ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿੱਚ ਭਗੌੜੇ ਅੱਤਵਾਦੀ ਗੋਲਡੀ ਬਰਾੜ ਦੀ ਮਾਂ ਪ੍ਰੀਤਪਾਲ ਕੌਰ ਨੂੰ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ 60,000 ਰੁਪਏ ਦੇ ਮੁਚਲਕੇ ‘ਤੇ ਰਿਹਾਅ ਕੀਤਾ ਗਿਆ। ਪ੍ਰੀਤਪਾਲ ਕੌਰ ਅਤੇ ਉਸ ਦੇ ਪਤੀ ਸ਼ਮਸ਼ੇਰ ਸਿੰਘ ਵਾਸੀ ਮੁਕਤਸਰ ਸ਼ਹਿਰ ਨੂੰ 26 ਜਨਵਰੀ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਕੌਂਸਲਰ ਪ੍ਰੀਤਪਾਲ ਦੇ ਵਕੀਲ ਬਾਬੂ ਸਿੰਘ ਸਿੱਧੂ ਅਨੁਸਾਰ ਪ੍ਰੀਤਪਾਲ ਨੂੰ ਜ਼ਮਾਨਤ ਮਿਲ ਗਈ ਹੈ, ਜਦਕਿ ਸ਼ਮਸ਼ੇਰ ਸਿੰਘ ਅਜੇ ਵੀ ਨਿਆਂਇਕ ਹਿਰਾਸਤ ਵਿੱਚ ਹੈ। ਉਸਨੇ ਕਿਹਾ ਕਿ ਸ਼ਮਸ਼ੇਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਅਜੇ ਤੱਕ ਦਾਇਰ ਨਹੀਂ ਕੀਤੀ ਗਈ ਸੀ। ਦਸੰਬਰ 2024 ਵਿੱਚ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਵੱਲੋਂ ਅੰਤਰਰਾਸ਼ਟਰੀ ਫ਼ੋਨ ਨੰਬਰ ਤੋਂ ਵਾਰ-ਵਾਰ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਸ਼ਿਕਾਇਤ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਸੀ।


