ਪੰਜਾਬ ਸਰਕਾਰ ਨੇ ਸੇਵਾਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਜੀਵਨ ਸਰਟੀਫਿਕੇਟ ਜਮ੍ਹਾ ਕਰਨ ਦੀ ਪ੍ਰਕਿਰਿਆ ਨੂੰ ਲਾਗੂ ਕੀਤਾ ਹੈ।ਜ਼ਿਲ੍ਹਾ ਖਜ਼ਾਨਾ ਅਫਸਰ ਰੇਣੂਕਾ ਕਤਿਆਲ ਨੇ ਦੱਸਿਆ ਕਿ ਕੁਝ ਪੈਨਸ਼ਨਰ ਅਜੇ ਵੀ ਬੈਂਕਾਂ ਵਿੱਚ ਮੈਨੂਅਲ ਸਰਟੀਫਿਕੇਟ ਜਮ੍ਹਾ ਕਰਵਾ ਰਹੇ ਹਨ, ਜਦੋਂ ਕਿ ਹੁਣ ਪੈਨਸ਼ਨਰਾਂ ਲਈ ਜੀਵਨ ਸਰਟੀਫਿਕੇਟ ਡਿਜੀਟਲ ਰੂਪ ਵਿੱਚ ਜਮ੍ਹਾ ਕਰਵਾਉਣਾ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਪੈਨਸ਼ਨਰ ਆਪਣੇ ਡਿਜ਼ੀਟਲ ਲਾਈਫ ਸਰਟੀਫ਼ਿਕੇਟ ਦੇ ਨੇੜੇ ਸਥਿਤ ਬੈਂਕ ਦੇ ਦਫ਼ਤਰ ਵਿੱਚ ਜਾ ਕੇ ਜਮ੍ਹਾਂ ਕਰਵਾ ਸਕਦੇ ਹਨ। ਸੇਵਾ ਕੇਂਦਰ ਇਸ ਤੋਂ ਇਲਾਵਾ ਫੇਸ ਅਥੈਂਟੀਕੇਸ਼ਨ ਸਹੂਲਤ ਰਾਹੀਂ ਪੈਨਸ਼ਨਰ ਆਪਣੇ ਮੋਬਾਈਲ ਫੋਨ ਰਾਹੀਂ ਘਰ ਬੈਠੇ ਆਪਣਾ ਡਿਜੀਟਲ ਜੀਵਨ ਸਰਟੀਫਿਕੇਟ ਵੀ ਜਮ੍ਹਾਂ ਕਰਵਾ ਸਕਦੇ ਹਨ।ਜ਼ਿਲ੍ਹਾ ਖਜ਼ਾਨਾ ਅਫ਼ਸਰ ਨੇ ਕਿਹਾ ਕਿ ਸਾਰੇ ਪੈਨਸ਼ਨਰ ਆਪਣੇ ਜੀਵਨ ਸਰਟੀਫਿਕੇਟ 31 ਮਾਰਚ, 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਲਾਜ਼ਮੀ ਕੀਤੀ ਗਈ ਹੈ ਤਾਂ ਜੋ ਪੈਨਸ਼ਨ ਦੀ ਅਦਾਇਗੀ ਨਿਰਵਿਘਨ ਜਾਰੀ ਰਹੇ ਅਤੇ ਪੈਨਸ਼ਨਰਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਨਾ ਹੋਵੇ। ਇਹ ਵੀ ਦੱਸਿਆ ਗਿਆ ਕਿ ਜੇਕਰ ਕਿਸੇ ਪੈਨਸ਼ਨਰ ਨੂੰ ਡਿਜੀਟਲ ਜੀਵਨ ਸਰਟੀਫਿਕੇਟ ਜਮਾਂ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਪੰਜਾਬ ਸਰਕਾਰ ਦੀ ਹੈਲਪਲਾਈਨ 1076 ‘ਤੇ ਵੀ ਸੰਪਰਕ ਕਰ ਸਕਦਾ ਹੈ।


