ਫਾਜ਼ਿਲਕਾ-ਫਿਰੋਜ਼ਪੁਰ ਰੋਡ ‘ਤੇ ਸਥਿਤ ਪੁਲ ਦੀ ਰੇਲਿੰਗ ਨਾਲ ਲਟਕਦੀ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਪਿੰਡ ਘੁਬਾਇਆ ਨੇੜੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।ਇਲਾਕਾ ਨਿਵਾਸੀਆਂ ਨੇ ਲਾਸ਼ ਦੇਖ ਕੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ।ਮ੍ਰਿਤਕ ਦੀ ਪਛਾਣ ਬੂਟਾ ਸਿੰਘ ਵਾਸੀ ਪਿੰਡ ਢਾਣੀ ਅਮੀਰ ਸਿੰਘ ਵਜੋਂ ਹੋਈ ਹੈ। ਪਿੰਡ ਘੁਬਾਇਆ ਦੇ ਸਰਪੰਚ ਗੁਰਜੰਟ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਪੁਲ ਦੀ ਰੇਲਿੰਗ ਨਾਲ ਬੰਨ੍ਹ ਕੇ ਲਟਕਦੀ ਮਿਲੀ।ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਾਜ਼ਿਲਕਾ ਦੇ ਮੁਰਦਾਘਰ ‘ਚ ਭੇਜ ਦਿੱਤਾ ਗਿਆ ਹੈ।ਪੁਲਿਸ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫੋਰੈਂਸਿਕ ਟੀਮ ਨੇ ਵੀ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਸਬੂਤ ਇਕੱਠੇ ਕੀਤੇ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।


