ਚੰਡੀਗੜ੍ਹ, 24 ਜੁਲਾਈ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਗੇਜਾ ਰਾਮ ਵਾਲਮੀਕੀ ਨੇ ਅੱਜ ਬਰਨਾਲਾ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਖ਼ਿਲਾਫ਼ ਪੁਲੀਸ ਕਾਰਵਾਈ ਦੀ ਨਿਖੇਧੀ ਕਰਦਿਆਂ ਇਸ ਨੂੰ ਵਾਲਮੀਕਿ ਭਾਈਚਾਰੇ ਦੀ ਇੱਜ਼ਤ ਅਤੇ ਸਵੈ-ਮਾਣ ’ਤੇ ਹਮਲਾ ਕਰਾਰ ਦਿੱਤਾ।ਵਾਲਮੀਕੀ ਨੇ ਦੋਸ਼ ਲਾਇਆ ਕਿ ਪੁਲੀਸ ਕਾਰਵਾਈ ਦੌਰਾਨ ਸਫ਼ਾਈ ਕਰਮਚਾਰੀਆਂ ਨਾਲ ‘ਅਮਨੁੱਖੀ ਵਿਹਾਰ’ ਕੀਤਾ ਗਿਆ। ਉਨ੍ਹਾਂ ਡੀਐਸਪੀ ਸਤਬੀਰ ਸਿੰਘ ਅਤੇ ਐਸਐਚਓ ਲਖਵਿੰਦਰ ਸਿੰਘ ’ਤੇ ਜ਼ਿਆਦਾ ਤਾਕਤ ਵਰਤਣ, ਪ੍ਰਦਰਸ਼ਨਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਜ਼ਲੀਲ ਕਰਨ ਦੇ ਦੋਸ਼ ਲਾਏ।ਉਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਨਿਰਪੱਖ ਜਾਂਚ ਦੀ ਮੰਗ ਕੀਤੀ। ਵਾਲਮੀਕੀ ਨੇ ਕਿਹਾ ਕਿ ਭਾਈਚਾਰੇ ਨੇ ਪਿਛਲੀਆਂ ਚੋਣਾਂ ਦੌਰਾਨ ‘ਆਪ’ ਨੂੰ ਸਮਰਥਨ ਦੇਣ ‘ਚ ਅਹਿਮ ਭੂਮਿਕਾ ਨਿਭਾਈ ਸੀ ਪਰ ਹੁਣ ਉਹ ਆਪਣੇ ਆਪ ਨੂੰ ਧੋਖਾ ਮਹਿਸੂਸ ਕਰ ਰਹੇ ਹਨ।


