ਬਰਨਾਲਾ ਜ਼ਿਲੇ ਦੇ ਪਿੰਡ ਸਹਿਣਾ ਵਿਖੇ ਸ਼ੁੱਕਰਵਾਰ ਸਵੇਰੇ ਘਰੇਲੂ ਰਸੋਈ ਗੈਸ ਸਿਲੰਡਰ ਲੈਣ ਲਈ ਕਤਾਰ ‘ਚ ਖੜ੍ਹੇ ਇਕ 66 ਸਾਲਾ ਵਿਅਕਤੀ ਦੀ ਕਥਿਤ ਤੌਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਭੂਸ਼ਣ ਕੁਮਾਰ ਮਿੱਤਲ ਵਾਸੀ ਪਿੰਡ ਸਹਿਣਾ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਉਹ ਪਿਛਲੇ ਦਿਨਾਂ ਤੋਂ ਸਿਲੰਡਰ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਅੱਜ ਕਰੀਬ 2 ਵਜੇ ਏਜੰਸੀ ਕੋਲ ਪਹੁੰਚ ਗਿਆ। ਸੂਤਰਾਂ ਨੇ ਦੱਸਿਆ ਕਿ ਭੂਸ਼ਣ ਕਤਾਰ ਵਿੱਚ ਖੜ੍ਹਾ ਸੀ ਜਦੋਂ ਉਹ ਅਚਾਨਕ ਡਿੱਗ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।ਮ੍ਰਿਤਕ ਦੀ ਪਤਨੀ ਗੰਭੀਰ ਬੀਮਾਰੀ ਤੋਂ ਪੀੜਤ ਹੈ। ਸੂਤਰਾਂ ਨੇ ਦੱਸਿਆ ਕਿ ਪਰਿਵਾਰ ਨੇ ਬਿਨਾਂ ਪੋਸਟਮਾਰਟਮ ਦੇ ਲਾਸ਼ ਦਾ ਸਸਕਾਰ ਕਰ ਦਿੱਤਾ।


