ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਇੱਕ ਕੇਸ ਦੀ ਸੁਣਵਾਈ ਲਈ ਸ਼ਨੀਵਾਰ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ। ਇਸ ਮਾਮਲੇ ਦੀ ਅਗਲੀ ਸੁਣਵਾਈ 16 ਅਪ੍ਰੈਲ ਨੂੰ ਹੋਣੀ ਹੈ। ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਦਾ ਅੰਕੜਾ ਪਾਰ ਕਰ ਗਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਹੋਰਾਂ ਦੇ ਕਤਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਗਈ ਹੈ।


