ਪਿੰਡ ਸੱਕਾਂਵਾਲੀ ਦੇ ਮੁੱਖ ਗੁਰਦੁਆਰੇ ਦੇ ਨੇੜੇ ਸੋਮਵਾਰ ਸਵੇਰੇ ਇੱਕ ਗੁਟਕਾ ਸਾਹਿਬ ਦੇ ਕੁਝ ਫਟੇ ਹੋਏ ਪੰਨੇ ਮਿਲੇ ਹਨ।ਇਲਾਕਾ ਨਿਵਾਸੀਆਂ ਅਨੁਸਾਰ ਗੁਰਦੁਆਰੇ ਦੇ ਨੇੜੇ ਗੁਟਕਾ ਸਾਹਿਬ ਦੇ ਕਰੀਬ 15 ਪਾਟੇ ਹੋਏ ਪੰਨੇ ਮਿਲੇ ਹਨ, ਜਿਸ ਕਾਰਨ ਭਾਈਚਾਰੇ ਦੇ ਲੋਕਾਂ ਵਿੱਚ ਚਿੰਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖਤ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਸ਼ਨਾਖਤ ਕਰਕੇ ਦੋਸ਼ੀਆਂ ਖ਼ਿਲਾਫ਼ ਜਲਦੀ ਤੋਂ ਜਲਦੀ ਸਖ਼ਤ ਕਾਰਵਾਈ ਕੀਤੀ ਜਾਵੇ।


