ਥਾਣਾ ਰਾਜਾਸਾਂਸੀ ਦੀ ਹਦੂਦ ਅੰਦਰ ਪੈਂਦੇ ਪਿੰਡ ਰਾਣੇਵਾਲੀ ਵਿਖੇ 30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਇਰਾਦਾ ਕਤਲ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ।ਮ੍ਰਿਤਕ ਦਿਲਬਾਗ ਸਿੰਘ ਮਿਸਤਰੀ ਅਤੇ ਪਿੰਡ ਦਾ ਰਹਿਣ ਵਾਲਾ ਸੀ। ਇਸ ਸਬੰਧੀ ਉਸ ਦੇ ਪਿਤਾ ਪਰਨਾਮ ਸਿੰਘ (60) ਨੇ ਸ਼ਿਕਾਇਤ ਦਰਜ ਕਰਵਾਈ ਹੈ।ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਰਨਾਮ ਸਿੰਘ ਨੇ ਦੋਸ਼ ਲਾਇਆ ਕਿ ਮੰਗਲਵਾਰ ਨੂੰ ਉਸ ਦਾ ਲੜਕਾ ਆਪਣੇ ਸਾਥੀ ਮਿਸਤਰੀ ਸੋਨਾ ਸਿੰਘ ਅਤੇ ਬਲਵਿੰਦਰ ਸਿੰਘ ਦੋਵੇਂ ਵਾਸੀ ਇੱਕੋ ਪਿੰਡ ਦੇ ਨਾਲ ਕੰਮ ਤੋਂ ਛੁੱਟੀ ਲੈ ਕੇ ਗਿਆ ਸੀ।ਸ਼ਿਕਾਇਤ ਅਨੁਸਾਰ ਸ਼ਾਮ 5 ਵਜੇ ਦੇ ਕਰੀਬ ਸੋਨਾ ਸਿੰਘ ਕਥਿਤ ਤੌਰ ’ਤੇ ਦਿਲਬਾਗ ਸਿੰਘ ਨੂੰ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਿਆ। ਰਾਤ 8 ਵਜੇ ਦੇ ਕਰੀਬ ਕਥਿਤ ਤੌਰ ‘ਤੇ ਦੋਵੇਂ ਵਿਅਕਤੀ ਉਸ ਨੂੰ ਬੇਹੋਸ਼ੀ ਦੀ ਹਾਲਤ ‘ਚ ਘਰ ਲੈ ਆਏ ਅਤੇ ਉੱਥੇ ਹੀ ਛੱਡ ਗਏ।ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ‘ਚ ਲਾਸ਼ ਨੂੰ ਘਰ ਵਾਪਸ ਲੈ ਜਾਇਆ ਗਿਆ।ਸ਼ਿਕਾਇਤਕਰਤਾ ਨੇ ਸ਼ੱਕ ਜ਼ਾਹਰ ਕੀਤਾ ਕਿ ਦੋਸ਼ੀ ਨੇ ਉਸ ਦੇ ਲੜਕੇ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾਈ ਹੋ ਸਕਦੀ ਹੈ।ਉਸ ਦੇ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ ਸੋਨਾ ਸਿੰਘ ਅਤੇ ਬਲਵਿੰਦਰ ਸਿੰਘ ਖਿਲਾਫ ਭਾਰਤੀ ਨਿਆਇ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 105 ਅਤੇ 3(5) ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਪੁਲੀਸ ਨੂੰ ਕਥਿਤ ਤੌਰ ’ਤੇ ਦੱਸਿਆ ਕਿ ਉਨ੍ਹਾਂ ਨੇ ਸ਼ਰਾਬ ਪੀਤੀ ਸੀ ਅਤੇ ਨਸ਼ੇ ਦੇ ਟੀਕੇ ਲਾਏ ਸਨ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਵੀਰਵਾਰ ਨੂੰ ਸਿਵਲ ਹਸਪਤਾਲ ਅਜਨਾਲਾ ਵਿਖੇ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।


