ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪਠਾਨਕੋਟ ਸਰਹੱਦੀ ਖੇਤਰ ਦੇ ਪਿੰਡਾਂ ਦੀਆਂ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ।ਮਹਾਰਾਣਾ ਪ੍ਰਤਾਪ ਆਦਰਸ਼ ਸਕੂਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਦਾ ਇਹ ਦੌਰਾ ਸੂਬੇ ਭਰ ਵਿੱਚ ਕੀਤੇ ਜਾ ਰਹੇ ਨਸ਼ਾ ਵਿਰੋਧੀ ਸਮਾਗਮਾਂ ਦਾ ਹਿੱਸਾ ਸੀ।ਉਨ੍ਹਾਂ ਨੇ ਡਿਪਟੀ ਕਮਿਸ਼ਨਰ ਪੱਲਵੀ ਵੱਲੋਂ ਆਯੋਜਿਤ ਮੀਟਿੰਗ ਵਿੱਚ ਹਿੱਸਾ ਲਿਆ।


