ਆਮ ਆਦਮੀ ਪਾਰਟੀ (ਆਪ) ਦੇ ਮੀਡੀਆ ਇੰਚਾਰਜ ਬਲਤੇਜ ਪੰਨੂੰ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਪੰਜਾਬ ਵਿੱਚ ਪੇਪਰ ਲੀਕ ਦੇ ਮੁੱਦੇ ‘ਤੇ ‘ਆਪ’ ਸਰਕਾਰ ‘ਤੇ ਬੇਬੁਨਿਆਦ ਦੋਸ਼ ਲਗਾ ਰਹੀਆਂ ਹਨ, ਜਿੱਥੇ ਲੱਖਾਂ ਵਿਦਿਆਰਥੀ ਇੱਕ ਤੋਂ ਵੱਧ ਪੇਪਰ ਲੀਕ ਹੋਣ ਲਈ ਕੇਂਦਰ ਤੋਂ ਜਵਾਬਦੇਹੀ ਮੰਗ ਰਹੇ ਹਨ, ਉੱਥੇ ਹੀ ਭਾਜਪਾ ਅਤੇ ਕਾਂਗਰਸ ਪੰਜਾਬ ਵਿੱਚ ਇੱਕ ਗਲਤ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਾਰਜਕਾਲ ਦੌਰਾਨ ਪ੍ਰੀਖਿਆ ਦਾ ਪੇਪਰ ਲੀਕ ਹੋਇਆ ਸੀ, ਜੋ ਕਿ ਫਰੀਦਕੋਟ ਵਿੱਚ ਵਾਪਰੀ ਘਟਨਾ ਪੇਪਰ ਲੀਕ ਨਹੀਂ ਸੀ, ਸਗੋਂ ਪ੍ਰੀਖਿਆ ਕੇਂਦਰ ਵਿੱਚ ਇੱਕ ਉਮੀਦਵਾਰ ਨੂੰ ਰੰਗੇ ਹੱਥੀਂ ਫੜਿਆ ਗਿਆ ਸੀ। 20 ਤੋਂ ਵੱਧ ਵਿਦਿਆਰਥੀਆਂ ਦੀ ਖੁਦਕੁਸ਼ੀ ਕਰਕੇ ਮੌਤ ਹੋ ਚੁੱਕੀ ਹੈ, ਫਿਰ ਵੀ ਭਾਜਪਾ ਨੇ ਨਾ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਮੇਂ ਸਿਰ ਕਾਰਵਾਈ ਕੀਤੀ ਅਤੇ ਨਾ ਹੀ ਨੌਜਵਾਨਾਂ ਦਾ ਭਰੋਸਾ ਬਹਾਲ ਕਰਨ ਦਾ ਕੋਈ ਯਤਨ ਕੀਤਾ।


