ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਰਾਜ ਸਭਾ ਮੈਂਬਰ ਸੰਦੀਪ ਪਾਠਕ, ਜੋ ਕਿ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ, ਦੇ ਖਿਲਾਫ ਗੈਰ-ਜ਼ਮਾਨਤੀ ਜੁਰਮਾਂ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਹਨ। ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਉਸਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ”ਰਾਜ ਸਭਾ ਮੈਂਬਰ ਵਿਰੁੱਧ ਪੰਜਾਬ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪਾਠਕ ਵਿਰੁੱਧ ਐਫਆਈਆਰ ਪੰਜਾਬ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਜ ਕੀਤੀਆਂ ਗਈਆਂ ਹਨ। ਰਾਜ ਸਭਾ ਦੇ ਸੰਸਦ ਮੈਂਬਰਾਂ ਨੇ ਦਲ-ਬਦਲੀ ਕਰ ਲਈ ਸੀ ਅਤੇ ਪੂਰੇ ਸਮੂਹ ਨੇ ਆਪਣੇ ਆਪ ਨੂੰ ਭਾਜਪਾ ਵਿੱਚ ਮਿਲਾ ਲਿਆ ਸੀ। ਇਸ ਤੋਂ ਬਾਅਦ, ‘ਆਪ’ ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਪੇਸ਼ ਕੀਤਾ ਅਤੇ ਜਿੱਤਿਆ।


