ਹਿਮਾਚਲ ਦੇ ਕੁੱਲੂ ਜ਼ਿਲੇ ਦੇ ਮਨੀਕਰਨ-ਭੁੰਤਰ ਰੋਡ ‘ਤੇ ਸਰਸਾਰੀ ਨੇੜੇ ਸ਼ੁੱਕਰਵਾਰ ਨੂੰ ਗੱਡੀ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ ਪੰਜਾਬ ਦੇ ਦੋ ਸੈਲਾਨੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਦੋਂ ਇਹ ਹਾਦਸਾ ਵਾਪਰਿਆ ਤਾਂ ਇਹ ਵਾਹਨ ਮਣੀਕਰਨ ਤੋਂ ਭੁੰਤਰ ਜਾ ਰਿਹਾ ਸੀ, ਕੁੱਲੂ ਦੇ ਐਸ.ਪੀ. ਮਦਾਲੇਵਾਲ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਮੰਡੀ ਜ਼ਿਲੇ ਦੇ ਨੇਰਚੌਕ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਇਕ ਔਰਤ ਕੁੱਲੂ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।


