ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਦੋ ਹਫ਼ਤਿਆਂ ਵਿੱਚ ਸੂਬੇ ਭਰ ਵਿੱਚ 14,382 ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਨੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨਾਲ ਤਾਲਮੇਲ ਕਰਕੇ ਗੈਂਗਸਟਰਾਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਸ ਮੁਹਿੰਮ ਦੇ ਹਿੱਸੇ ਵਜੋਂ ਇੰਸਪੈਕਟਰਾਂ ਅਤੇ ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਨਾਕੇ ਲਗਾਏ ਗਏ ਅਤੇ ਪੰਜਾਬ ਭਰ ਵਿੱਚ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਵਿਆਪਕ ਚੈਕਿੰਗ ਕੀਤੀ ਜਾ ਰਹੀ ਹੈ।ਵਿਸ਼ੇਸ਼ ਡੀਜੀਪੀ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 116 ਹਥਿਆਰ, 262 ਜਿੰਦਾ ਕਾਰਤੂਸ ਜ਼ਬਤ ਕੀਤੇ ਹਨ ਅਤੇ 23 ਨਕਾਬਪੋਸ਼ਾਂ ਨੂੰ ਕਾਬੂ ਕੀਤਾ ਗਿਆ ਹੈ। 2,311 ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ, ਜਦੋਂ ਕਿ 4,008 ਨੂੰ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਨੇ ਇਸ ਮੁਹਿੰਮ ਦੌਰਾਨ 283 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।


