ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਨੇੜੇ ਜਮਸ਼ੇਰ ਖਾਸ ਵਿਖੇ ਪ੍ਰਸਤਾਵਿਤ ਬਾਇਓਗੈਸ ਪਲਾਂਟ ਦੇ ਵਿਰੋਧ ਵਿੱਚ ਚੱਲ ਰਹੇ ਅੰਦੋਲਨ ਦੇ ਸਬੰਧ ਵਿੱਚ ਸੋਮਵਾਰ ਨੂੰ ਮੁਕਤਸਰ ਵਿੱਚ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ।ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਪਲਾਂਟ ਦੇ ਵਿਰੋਧ ਵਿੱਚ 1 ਫਰਵਰੀ ਨੂੰ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਜਾਮ ਕਰਨ ਦਾ ਸੱਦਾ ਦਿੱਤਾ ਸੀ। ਹਾਲਾਂਕਿ ਸੰਤ ਰਵਿਦਾਸ ਜੈਅੰਤੀ ਦੇ ਸਮਾਗਮਾਂ ਦੇ ਮੱਦੇਨਜ਼ਰ ਅੰਦੋਲਨ ਅਸਥਾਈ ਤੌਰ ‘ਤੇ ਵਾਪਸ ਲੈ ਲਿਆ ਗਿਆ ਸੀ।ਕਿਸਾਨਾਂ ਨੇ 2 ਫਰਵਰੀ ਨੂੰ ਹਾਈਵੇਅ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ।ਯੂਨੀਅਨ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।


