ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਨੂੰ ਲਾਗੂ ਕਰਨ ਬਾਰੇ ਜਲਦਬਾਜ਼ੀ ਵਿੱਚ ਕੋਈ ਫ਼ੈਸਲਾ ਨਹੀਂ ਲਵੇਗੀ। ਵਿਧਾਨ ਸਭਾ ਵਿੱਚ ਬਜਟ ਚਰਚਾ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ ਕਿ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਓਪੀਐਸ ਲਾਗੂ ਕਰਨ ਵਾਲੇ ਹੋਰਨਾਂ ਰਾਜਾਂ ਦੇ ਤਜ਼ਰਬਿਆਂ ਦਾ ਧਿਆਨ ਨਾਲ ਅਧਿਐਨ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਮੁੱਦੇ ਦੀ ਘੋਖ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਕੋਈ ਫੈਸਲਾ ਲਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬਾ ਕੋਈ ਗਲਤ ਵਿੱਤੀ ਰਾਹ ਨਾ ਫੜੇ।


