ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (ਜੇਐਮਆਈਸੀ) ਵਜੋਂ ਸੇਵਾ ਨਿਭਾ ਰਹੇ ਇੱਕ ਨਿਆਂਇਕ ਅਧਿਕਾਰੀ ਪੰਕਜ ਗਰਗ ਦਾ ਬੁੱਧਵਾਰ ਨੂੰ ਹੁਸ਼ਿਆਰਪੁਰ ਵਿੱਚ ਦਿਹਾਂਤ ਹੋ ਗਿਆ। ਗਰਗ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਸ਼ਹਿਰ ਦੇ ਰਹਿਣ ਵਾਲੇ ਸਨ। ਉਹ ਨਿਆਂਇਕ ਸੇਵਾਵਾਂ ਨਿਭਾਅ ਰਹੇ ਸਨ ਅਤੇ ਹੁਸ਼ਿਆਰਪੁਰ ਵਿਖੇ ਤਾਇਨਾਤ ਸਨ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਤ ਦਾ ਸੰਭਾਵਿਤ ਕਾਰਨ ਦਿਲ ਦਾ ਦੌਰਾ ਸੀ। ਗਰਗ ਕਥਿਤ ਤੌਰ ‘ਤੇ ਫਗਵਾੜਾ ਨੇੜੇ ਫਰਵਰੀ 2025 ਵਿੱਚ ਹੋਏ ਹਿੱਟ ਐਂਡ ਰਨ ਕੇਸ ਵਿੱਚ ਸ਼ਾਮਲ ਸੀ। ਇਸ ਕੇਸ ਵਿੱਚ ਇੱਕ ਹੁੰਡਈ ਕ੍ਰੇਟਾ ਸ਼ਾਮਲ ਹੈ ਜਿਸ ਨੇ ਕਥਿਤ ਤੌਰ ‘ਤੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਮਾਰ ਦਿੱਤਾ ਸੀ। ਮ੍ਰਿਤਕ ਦੇ ਪਰਿਵਾਰ ਦੁਆਰਾ ਜਾਂਚ ਵਿੱਚ ਪੁਲਿਸ ਦੀ ਅਣਗਹਿਲੀ ਅਤੇ ਪੱਖਪਾਤ ਦੇ ਦੋਸ਼ਾਂ ਤੋਂ ਬਾਅਦ, ਸੁਪਰੀਮ ਕੋਰਟ ਨੇ ਅਕਤੂਬਰ 2025 ਵਿੱਚ ਕੇਸ ਨੂੰ ਪੰਜਾਬ ਤੋਂ ਦਿੱਲੀ ਤਬਦੀਲ ਕਰ ਦਿੱਤਾ ਸੀ। ਅਧਿਕਾਰੀਆਂ ਨੇ ਅਜੇ ਤੱਕ ਗਰਗ ਦੀ ਮੌਤ ਦੇ ਆਲੇ ਦੁਆਲੇ ਦੇ ਹਾਲਾਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਜਾਰੀ ਨਹੀਂ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲੀਸ ਨੇ ਨਿਆਂਇਕ ਕੰਪਲੈਕਸ ਦੇ ਪ੍ਰਵੇਸ਼ ਦੁਆਰ ’ਤੇ ਨਾਕਾਬੰਦੀ ਕਰ ਦਿੱਤੀ ਸੀ ਅਤੇ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ। ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਦਿਨ ਦਾ ਕੰਮਕਾਜ ਠੱਪ ਕਰ ਦਿੱਤਾ।


