ਪਿੰਡ ਝੋਕ ਡੇਪੋਲਾਣਾ ਵਿੱਚ ਤਿੰਨ ਨੌਜਵਾਨਾਂ ਵੱਲੋਂ ਜ਼ਬਰਦਸਤੀ ਨਸ਼ੀਲੇ ਟੀਕੇ ਲਾਉਣ ਨਾਲ ਇੱਕ 16 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਮੁਤਾਬਕ ਮੰਗਲਵਾਰ ਰਾਤ ਕਰੀਬ 11.30 ਵਜੇ ਪਿੰਡ ਦੇ ਹੀ ਤਿੰਨ ਨੌਜਵਾਨ ਪਰਮਜੀਤ ਨੂੰ ਕਥਿਤ ਤੌਰ ‘ਤੇ ਆਪਣੇ ਨਾਲ ਲੈ ਗਏ ਅਤੇ ਉਸ ਨੂੰ ਜ਼ਬਰਦਸਤੀ ਨਸ਼ੇ ਦਾ ਟੀਕਾ ਲਗਾ ਦਿੱਤਾ। ਇਸ ਘਟਨਾ ਤੋਂ ਗੁੱਸੇ ‘ਚ ਆਏ ਪਰਿਵਾਰਕ ਮੈਂਬਰਾਂ ਨੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਜਾਮ ਲਾ ਦਿੱਤਾ। ਡੀਐਸਪੀ ਸਤਿੰਦਰ ਕੁਮਾਰ ਨੇ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ।


