ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਚਲਾਈ ਮੁਹਿੰਮ ਦੌਰਾਨ ਦਵਿੰਦਰ ਪਾਲ ਸਿੰਘ ਰੀਡਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਚੱਕ ਕੰਨੀਆਂ ਖੁਰਦ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਆਰਓ ਮੋਗਾ ਦੀ ਅਦਾਲਤ ਵਿੱਚ 13 ਏਕੜ ਜ਼ਮੀਨ ਮੁਲਜ਼ਮਾਂ ਨੇ ਪੰਜ ਤੋਂ ਛੇ ਮਹੀਨਿਆਂ ਵਿੱਚ ਕੇਸ ਦਾ ਨਿਪਟਾਰਾ ਕਰਨ ਲਈ ਕਥਿਤ ਤੌਰ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਉਸ ਨੇ ਕਥਿਤ ਤੌਰ ‘ਤੇ ਸ਼ਿਕਾਇਤਕਰਤਾ ਨੂੰ 50,000 ਰੁਪਏ ਪੇਸ਼ਗੀ ਅਤੇ ਬਾਕੀ ਰਕਮ ਕੇਸ ਦੇ ਅੰਤਿਮ ਨਿਪਟਾਰੇ ਤੋਂ ਬਾਅਦ ਦੇਣ ਲਈ ਕਿਹਾ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।ਕਥਿਤ ਰਿਸ਼ਵਤ ਦੇਣ ਤੋਂ ਅਸਮਰੱਥ, ਸ਼ਿਕਾਇਤਕਰਤਾ ਨੇ ਮੋਗਾ ਸਥਿਤ ਵੀ.ਬੀ. ਯੂਨਿਟ ਕੋਲ ਪਹੁੰਚ ਕੀਤੀ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਕਥਿਤ ਤੌਰ ‘ਤੇ 20,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


