ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਧਾਰੀਵਾਲ ਵਿੱਚ ਚੋਣ ਜ਼ਾਬਤੇ ਦੀ ‘ਉਲੰਘਣਾ’ ਕਰਨ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਰਾਸ਼ਨ ਕਿੱਟਾਂ ਵੰਡ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰ: 9 ਵਿੱਚ ‘ਆਪ’ ਵਲੰਟੀਅਰਾਂ ਨਾਲ ਮਿਲ ਕੇ ਸਰਕਾਰੀ ਅਧਿਕਾਰੀ ਕਥਿਤ ਤੌਰ ‘ਤੇ 1000 ਰੁਪਏ ਮਾਸਿਕ ਸਕੀਮ ਤਹਿਤ ਔਰਤਾਂ ਨੂੰ ਰਜਿਸਟਰਡ ਕਰ ਰਹੇ ਹਨ। ਉਨ੍ਹਾਂ ਰਾਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਉਲੰਘਣਾਵਾਂ ਦਾ ਨੋਟਿਸ ਲੈਂਦਿਆਂ ਸਾਰੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਅਤੇ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ। ਭਲਕੇ ਦੀ ਛੁੱਟੀ ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵੋਟਰਾਂ ਨੂੰ ਉਸ ਦਿਨ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ। ਇਹ ਹੁਕਮ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ‘ਤੇ ਵੀ ਲਾਗੂ ਹੋਣਗੇ।


