ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਨਗਰ ਕੌਂਸਲ ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਬੇਨਿਯਮੀਆਂ ਅਤੇ ਖੁੱਲ੍ਹੇਆਮ ਗੁੰਡਾਗਰਦੀ ਕਰਨ ਦੇ ਦੋਸ਼ ਲਾਏ ਹਨ। ਮਜੀਠੀਆ ਨੇ ਦਾਅਵਾ ਕੀਤਾ ਕਿ ਗਿਣਤੀ ਪ੍ਰਕਿਰਿਆ ਪੂਰੀ ਹੋਣ ਦੇ ਬਾਵਜੂਦ ਦੁਪਹਿਰ 2.30 ਵਜੇ ਤੱਕ ਕੋਈ ਵੀ ਚੋਣ ਨਤੀਜਾ ਨਹੀਂ ਐਲਾਨਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਵੋਟਾਂ ਦੀ ਗਿਣਤੀ ਵਿੱਚ ਲੱਗੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਦਫ਼ਤਰ ਤੋਂ ਸਿੱਧੀਆਂ ਹਦਾਇਤਾਂ ਮਿਲ ਰਹੀਆਂ ਹਨ। ਮਜੀਠੀਆ ਨੇ ਸੂਬਾ ਸਰਕਾਰ ’ਤੇ ਦਬਾਅ ਬਣਾਉਣ ਅਤੇ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਰਾਹੀਂ ਚੋਣ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪਾਰਟੀ ਕਥਿਤ ਬੇਨਿਯਮੀਆਂ ਦਾ ਸਖ਼ਤ ਵਿਰੋਧ ਕਰੇਗੀ ਅਤੇ ਨਗਰ ਨਿਗਮ ਚੋਣਾਂ ਵਿੱਚ ਹੋ ਰਹੀ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗੀ।


