ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫ਼ਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਮੰਗਲਵਾਰ ਨੂੰ ਅਮਰੀਕਾ ਪਹੁੰਚਿਆ ਜਿੱਥੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਭਵਿੱਖ ਦੀਆਂ ਯੋਜਨਾਵਾਂ ਉਲੀਕੀਆਂ ਜਾਣ। ਉਹ ਉਥੇ ਸਿੱਖ ਮਿਸ਼ਨ ਦੀ ਸਥਾਪਨਾ ਦੇ ਕੰਮ ਦੀ ਵੀ ਦੇਖ-ਰੇਖ ਕਰਨਗੇ।ਇਸ ਵਫ਼ਦ ਦਾ ਅਮਰੀਕਾ ਦੇ ਸੈਨ ਫਰਾਂਸਿਸਕੋ ਹਵਾਈ ਅੱਡੇ ‘ਤੇ ਸਥਾਨਕ ਸਿੱਖ ਆਗੂਆਂ ਅਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਵਫ਼ਦ ਦੇ ਹੋਰਨਾਂ ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਬਲਬੀਰ ਸਿੰਘ, ਬਲਬੀਰ ਸਿੰਘ ਸਕੱਤਰ, ਬਲਬੀਰ ਸਿੰਘ ਸਕੱਤਰ, ਕਾ.


