ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਿੱਖਿਆ ਵਿਭਾਗ ਵੱਲੋਂ ਲੈਕਚਰਾਰਾਂ ਦੀ ਭਰਤੀ ਵਿੱਚ ਰਿਜ਼ਰਵੇਸ਼ਨ ਨੀਤੀ ਦੀ ਕਥਿਤ ਉਲੰਘਣਾ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ 3 ਜੁਲਾਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਤਲਬ ਕੀਤਾ ਹੈ।ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਨੁਸਾਰ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਉਦੋਂ ਆਇਆ ਜਦੋਂ ਵਿਭਾਗ ਦੇ ਭਰਤੀ ਬੋਰਡ ਵੱਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਕਥਿਤ ਤੌਰ ‘ਤੇ ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਨੀਤੀ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਇਸ ‘ਤੇ ਕਾਰਵਾਈ ਕਰਦਿਆਂ ਕਮਿਸ਼ਨ ਨੇ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਇਸ ਮਾਮਲੇ ਬਾਰੇ ਪਹਿਲਾਂ ਸਪੱਸ਼ਟੀਕਰਨ ਦੇਣ।


