ਸਥਾਨਕ ਫਲ ਮੰਡੀ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਦੋ ਨੌਜਵਾਨਾਂ ਨੂੰ ਬੁੱਧਵਾਰ ਸਵੇਰੇ ਕੁਝ ਦੁਕਾਨਦਾਰਾਂ ਅਤੇ ਬਾਅਦ ਵਿੱਚ ਪ੍ਰਾਈਵੇਟ ਸੁਰੱਖਿਆ ਗਾਰਡ ਵਜੋਂ ਕੰਮ ਕਰਨ ਵਾਲੀਆਂ ਦੋ ਔਰਤਾਂ ਵੱਲੋਂ ਕਥਿਤ ਤੌਰ ’ਤੇ ਖੰਭੇ ਨਾਲ ਬੰਨ੍ਹ ਕੇ ਕੁੱਟਿਆ ਗਿਆ।ਇਹ ਘਟਨਾ ਕੈਮਰਿਆਂ ਵਿੱਚ ਕੈਦ ਹੋ ਗਈ ਅਤੇ ਕਥਿਤ ਕੁੱਟਮਾਰ ਦੀਆਂ ਵੀਡੀਓਜ਼ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈਆਂ।ਸੂਤਰਾਂ ਮੁਤਾਬਕ ਦੋਵਾਂ ਨੌਜਵਾਨਾਂ ਨੇ ਕਥਿਤ ਤੌਰ ’ਤੇ ਫਲਾਂ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਕੁਝ ਦੁਕਾਨਦਾਰਾਂ ਨੇ ਉਨ੍ਹਾਂ ਨੂੰ ਫੜ ਲਿਆ ਅਤੇ ਕਥਿਤ ਤੌਰ ‘ਤੇ ਕੁੱਟਮਾਰ ਕੀਤੀ। ਉਨ੍ਹਾਂ ਨੂੰ ਬਾਅਦ ਵਿੱਚ ਪੁਲਿਸ ਹਵਾਲੇ ਕਰ ਦਿੱਤਾ ਗਿਆ।ਏ.ਐਸ.ਆਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਫਲ ਵਿਕਰੇਤਾ ਵੱਲੋਂ ਲਿਖਤੀ ਬੇਨਤੀ ਕੀਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਨਹੀਂ ਚਾਹੁੰਦੇ ਕਿ ਦੋਵਾਂ ਨੌਜਵਾਨਾਂ ਖਿਲਾਫ ਕੋਈ ਕਾਰਵਾਈ ਕੀਤੀ ਜਾਵੇ, “ਸਾਨੂੰ ਇੱਕ ਫਲ ਵਿਕਰੇਤਾ ਵੱਲੋਂ ਲਿਖਤੀ ਬੇਨਤੀ ਕੀਤੀ ਗਈ ਹੈ ਕਿ ਉਹ ਦੋਵਾਂ ਨੌਜਵਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰਨਾ ਚਾਹੁੰਦਾ, ਹੁਣ ਅਸੀਂ ਕੀ ਕਰ ਸਕਦੇ ਹਾਂ?” ਏਐਸਆਈ ਨੇ ਕਿਹਾ।


