ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਭੁਪਿੰਦਰ ਸਿੰਘ ਲਾਡੀ ਦੇ ਸਪੁੱਤਰ ਐਡਵੋਕੇਟ ਅਮਨਿੰਦਰ ਸਿੰਘ ਦੀ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋ ਗਈ।ਮੁਢਲੀ ਰਿਪੋਰਟਾਂ ਅਨੁਸਾਰ ਇਹ ਘਟਨਾ ਸ਼ਨੀਵਾਰ ਦੇਰ ਰਾਤ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਵਿਖੇ ਉਨ੍ਹਾਂ ਦੇ ਘਰ ਵਾਪਰੀ। ਅਮਨਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਕਥਿਤ ਤੌਰ ‘ਤੇ ਗਲਤੀ ਨਾਲ ਡਿਸਚਾਰਜ ਹੋਣ ਕਾਰਨ ਉਸ ਨੂੰ ਘਾਤਕ ਗੋਲੀ ਲੱਗੀ।


