- Home
- ਮੁੱਖ ਖਬਰਾਂ
- Actress Tania Father Firing : ਅਦਾਕਾਰਾ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਦੀ ਹਾਲਤ ਨਾਜ਼ੁਕ, ਪੁਲਿਸ ਵੱਲੋਂ ਹਮਲਾਵਾਰਾਂ ਨੂੰ ਫੜਨ ਲਈ 10 ਟੀਮਾਂ ਗਠਿਤ
Actress Tania Father Firing : ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਹਮਲਾ ਕਰਨ ਦੇ ਮਾਮਲਾ 'ਚ ਮੋਗਾ ਪੁਲਿਸ ਦਾ ਬਿਆਨ ਸਾਹਮਣੇ ਆਇਆ ਹੈ। ਐਸਪੀ (ਡੀ) ਬਾਲ ਕ੍ਰਿਸ਼ਨ ਸਿੰਗਲਾ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਡਾਕਟਰ ਅਨਿਲਜੀਤ ਕੰਬੋਜ ਦੀ ਹਾਲਤ ਨਾਜ਼ੁਕ ਹੈ। ਮੋਗਾ ਪੁਲਿਸ ਵੱਲੋਂ ਹਮਲਾਵਾਰਾਂ ਨੂੰ ਫੜਨ ਲਈ ਵੱਖ-ਵੱਖ 10 ਟੀਮਾਂ ਗਠਿਤ ਕੀਤੀਆਂ ਗਈਆਂ ਹਨ
Reported by: PTC News Desk Edited by: Shanker Badra -- July 05th 2025 03:12 PM -- Updated: July 05th 2025 03:16 PM
Actress Tania Father Firing : ਅਦਾਕਾਰਾ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਦੀ ਹਾਲਤ ਨਾਜ਼ੁਕ, ਪੁਲਿਸ ਵੱਲੋਂ ਹਮਲਾਵਾਰਾਂ ਨੂੰ ਫੜਨ ਲਈ 10 ਟੀਮਾਂ ਗਠਿਤ
Actress Tania Father Firing : ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਦੋ ਅਣਪਛਾਤੇ ਹਮਲਾਵਾਰਾਂ ਨੇ ਸ਼ੁੱਕਰਵਾਰ ਨੂੰ ਗੋਲ਼ੀਆਂ ਮਾਰ ਦਿੱਤੀਆਂ ਸਨ। ਇਸ ਮਾਮਲੇ 'ਚ ਮੋਗਾ ਪੁਲਿਸ ਦਾ ਬਿਆਨ ਸਾਹਮਣੇ ਆਇਆ ਹੈ। ਐਸਪੀ (ਡੀ) ਬਾਲ ਕ੍ਰਿਸ਼ਨ ਸਿੰਗਲਾ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਡਾਕਟਰ ਅਨਿਲਜੀਤ ਕੰਬੋਜ ਦੀ ਹਾਲਤ ਨਾਜ਼ੁਕ ਹੈ। ਮੋਗਾ ਪੁਲਿਸ ਵੱਲੋਂ ਹਮਲਾਵਾਰਾਂ ਨੂੰ ਫੜਨ ਲਈ ਵੱਖ-ਵੱਖ 10 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਡਾਕਟਰ ਅਨਿਲਜੀਤ ਕੰਬੋਜ ਦੇ ਬੇਟੇ ਦੇ ਬਿਆਨਾਂ 'ਤੇ 2 ਅਣਪਛਾਤੇ ਹਮਲਾਵਾਰਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ 'ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ ਉਪਰ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕੰਬੋਜ ਦੇ ਦੋ ਗੋਲੀਆਂ ਲੱਗੀਆਂ ਹਨ। ਇਸ ਘਟਨਾ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ।
ਪੁਲਿਸ ਨੇ ਕਲੀਨਿਕ ਨੂੰ ਸੀਲ੍ਹ ਕਰ ਦਿੱਤਾ ਅਤੇ ਕਿਸੇ ਨੂੰ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਤੋਂ ਧਮਕੀਆਂ ਮਿਲ ਰਹੀਆਂ ਸਨ। ਪੁਲਸ ਮੁਤਾਬਕ ਹਮਲਾਵਰ ਪਹਿਲਾਂ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿਚ ਦਾਖਲ ਹੋਏ ਅਤੇ ਡਾਕਟਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾਕਟਰ 'ਤੇ ਗੋਲ਼ੀਆਂ ਚਲਾ ਦਿੱਤੀਆਂ। ਪੁਲਿਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਕਿਸਮਤ, ਗੋਡੇ-ਗੋਡੇ ਚਾਅ ਅਤੇ ਸੁਫ਼ਨੇ ਜਿਹੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ।
- PTC NEWS