Amritsar Accident : ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ ,ਬੱਚੇ ਸਮੇਤ 4 ਲੋਕਾਂ ਦੀ ਹੋਈ ਮੌਤ

6 hours ago 2
  • Home
  • ਮੁੱਖ ਖਬਰਾਂ
  • Amritsar Accident : ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ ,ਬੱਚੇ ਸਮੇਤ 4 ਲੋਕਾਂ ਦੀ ਹੋਈ ਮੌਤ

Amritsar Accident : ਅੰਮ੍ਰਿਤਸਰ 'ਚ ਅੱਜ ਦੇਰ ਸ਼ਾਮ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਸਵਾਰੀਆਂ ਨਾਲ ਭਰੇ ਇੱਕ ਆਟੋ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਲੋਕਾਂ ਨੂੰ ਹਸਪਤਾਲ ਲੈ ਜਾ ਰਹੀ ਹੈ ਅਤੇ ਜਾਂਚ ਕਰ ਰਹੀ ਹੈ। ਇਸ ਸੜਕ ਹਾਦਸੇ 'ਚ ਬੱਚੇ ਸਮੇਤ 4 ਲੋਕਾਂ ਦੀ ਮੌਤ ਹੋ ਗਈ ਹੈ

 ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ ,ਬੱਚੇ ਸਮੇਤ 4 ਲੋਕਾਂ ਦੀ ਹੋਈ ਮੌਤ

Amritsar Accident : ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ ,ਬੱਚੇ ਸਮੇਤ 4 ਲੋਕਾਂ ਦੀ ਹੋਈ ਮੌਤ

Amritsar Accident : ਅੰਮ੍ਰਿਤਸਰ 'ਚ ਅੱਜ ਦੇਰ ਸ਼ਾਮ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਸਵਾਰੀਆਂ ਨਾਲ ਭਰੇ ਇੱਕ ਆਟੋ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਲੋਕਾਂ ਨੂੰ ਹਸਪਤਾਲ ਲੈ ਜਾ ਰਹੀ ਹੈ ਅਤੇ ਜਾਂਚ ਕਰ ਰਹੀ ਹੈ। ਇਸ ਸੜਕ ਹਾਦਸੇ 'ਚ ਬੱਚੇ ਸਮੇਤ 4 ਲੋਕਾਂ ਦੀ ਮੌਤ ਹੋ ਗਈ ਹੈ। 

ਮੌਕੇ 'ਤੇ ਮੌਜੂਦ ਚਸ਼ਮਦੀਦਾਂ ਦੇ ਅਨੁਸਾਰ ਆਟੋ ਵਿੱਚ ਸਵਾਰ ਲੋਕ ਸੁਰ ਸਿੰਘ ਪੰਡੋਰੀ ਪਿੰਡ ਤੋਂ ਕਿਸੇ ਸਮਾਗਮ ਤੋਂ ਬਾਅਦ ਵਾਪਸ ਆ ਰਹੇ ਸਨ। ਜਦੋਂ ਉਹ ਤਰਨਤਾਰਨ ਰੋਡ 'ਤੇ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਕਾਰ ਗਲਤ ਸਾਈਡ ਤੋਂ ਆ ਰਹੀ ਸੀ ਅਤੇ ਸਿੱਧੀ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ ਵਿੱਚ ਸਵਾਰ 4 ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਹਾਲਾਂਕਿ, ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।


ਲੋਕਾਂ ਨੇ ਕਿਹਾ -  ਸ਼ਰਾਬ ਦੇ ਨਸ਼ੇ 'ਚ ਸੀ ਕਾਰ ਚਾਲਕ 

ਮ੍ਰਿਤਕਾਂ ਦੇ ਪਰਿਵਾਰ ਮੌਕੇ 'ਤੇ ਪਹੁੰਚ ਰਹੇ ਹਨ। ਲੋਕਾਂ ਨੇ ਸਵਿਫਟ ਕਾਰ ਦੇ ਡਰਾਈਵਰ ਨੂੰ ਮੌਕੇ 'ਤੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਲੋਕਾਂ ਅਨੁਸਾਰ ਕਾਰ ਸਵਾਰ ਸ਼ਰਾਬ ਦੇ ਨਸ਼ੇ 'ਚ ਸੀ ਅਤੇ ਕਾਰ ਬਹੁਤ ਤੇਜ਼ ਚਲਾ ਰਿਹਾ ਸੀ, ਜਿਸ ਕਾਰਨ ਜਦੋਂ ਟੱਕਰ ਹੋਈ ਤਾਂ ਆਟੋ ਅਤੇ ਕਾਰ ਦੋਵੇਂ ਚਕਨਾਚੂਰ ਹੋ ਗਏ। 

ਸਥਾਨਕ ਲੋਕਾਂ ਦਾ ਆਰੋਪ ਹੈ ਕਿ ਐਕਸੀਡੈਂਟ ਤੋਂ 2 ਘੰਟੇ ਬਾਅਦ ਤੱਕ ਵੀ ਕੋਈ ਐਂਬੂਲੈਂਸ ਨਹੀਂ ਪਹੁੰਚੀ ਅਤੇ ਮ੍ਰਿਤਿਕਾਂ ਤੇਜ਼ਖਮੀਆਂ ਨੂੰ ਆਟੋ 'ਚ ਪਾ ਕੇ ਤਰਨਤਾਰਨ ਲਿਜਾਇਆ ਗਿਆ। ਥਾਣਾ ਐਸਐਚਓ ਹਰਸਿਮਰਨ ਕੌਰ ਦੇ ਅਨੁਸਾਰ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਫਿਲਹਾਲ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਾਂਚ ਜਾਰੀ ਹੈ। ਮ੍ਰਿਤਕਾਂ ਦੀ ਗਿਣਤੀ ਵੀ ਸਪੱਸ਼ਟ ਨਹੀਂ ਹੈ ਅਤੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।

- PTC NEWS

Read Entire Article