- Home
- ਮੁੱਖ ਖਬਰਾਂ
- Amritsar News : ਗੁਰੂ ਘਰ ਬਾਹਰ ਵਾਪਰੀ ਵੱਡੀ ਵਾਰਦਾਤ, ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਘੇਰ ਚਲਾਈਆਂ ਗੋਲੀਆਂ; ਹੋਈ ਦਰਦਨਾਕ
ਦੱਸ ਦਈਏ ਕਿ ਥਾਣਾ ਮਹਿਤਾ ਦੇ ਅਧੀਨ ਆਉਂਦੇ ਪਿੰਡ ਚੰਨੰਨਕੇ ਵਿਖ਼ੇ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ। ਜਿਸਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋਈ ਹੈ।
Reported by: PTC News Desk Edited by: Aarti -- July 05th 2025 01:17 PM -- Updated: July 05th 2025 01:18 PM
Amritsar News : ਗੁਰੂ ਘਰ ਬਾਹਰ ਵਾਪਰੀ ਵੱਡੀ ਵਾਰਦਾਤ, ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਘੇਰ ਚਲਾਈਆਂ ਗੋਲੀਆਂ; ਹੋਈ ਦਰਦਨਾਕ
Amritsar News : ਪੰਜਾਬ ’ਚ ਇਸ ਸਮੇਂ ਹਾਲਾਤ ਬਹੁਤ ਮਾੜੇ ਹੋਏ ਪਏ ਹਨ। ਆਏ ਦਿਨ ਗੋਲੀਆਂ ਚੱਲਣ ਅਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ।
ਦੱਸ ਦਈਏ ਕਿ ਥਾਣਾ ਮਹਿਤਾ ਦੇ ਅਧੀਨ ਆਉਂਦੇ ਪਿੰਡ ਚੰਨੰਨਕੇ ਵਿਖ਼ੇ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ। ਜਿਸਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋਈ ਹੈ। ਜਿਸ ’ਚ ਦੇਖਿਆ ਜਾ ਸਕਦਾ ਹੈ ਕਿ ਇੱਕ ਮੋਟਰਸਾਈਕਲ ’ਤੇ ਸਵਾਰ ਕੇ ਨੌਜਵਾਨ ਜਾ ਰਿਹਾ ਸੀ ਜਿਸ ਨੂੰ ਤਿੰਨ ਨੌਜਵਾਨ ਘੇਰ ਲੈਂਦੇ ਹਨ। ਇਸ ਤੋਂ ਬਾਅਦ ਦੋ ਨੌਜਵਾਨਾਂ ਵੱਲੋਂ ਉਸ ਨੂੰ ਗੋਲੀਆਂ ਮਾਰੀਆਂ ਜਾਂਦੀਆਂ ਹਨ। ਜਦਕਿ ਇੱਕ ਨੌਜਵਾਨ ਬਾਈਕ ’ਤੇ ਖੜਾ ਰਹਿੰਦਾ ਹੈ। ਇਸ ਗੋਲੀਬਾਰੀ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦਾ ਨਾਮ ਜੁਗਰਾਜ ਸਿੰਘ ਹੈ ਇਸਦੀ ਉਮਰ 28 ਸਾਲ ਦੇ ਕਰੀਬ ਹੈ। ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਜੁਗਰਾਜ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ।
ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਅਤੇ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਪਿੱਛੇ ਕੀ ਕਾਰਨ ਹਨ।
ਇਹ ਵੀ ਪੜ੍ਹੋ : Amarnath Yatra ਦੌਰਾਨ ਬੱਸਾਂ ਦੀ ਟੱਕਰ; 36 ਲੋਕ ਜ਼ਖਮੀ, ਨਾਸ਼ਤੇ ਲਈ ਰੁਕਿਆ ਸੀ ਕਾਫਲਾ
- PTC NEWS