- Home
- ਮੁੱਖ ਖਬਰਾਂ
- Amritsar News : ਸੁਖਬੀਰ ਸਿੰਘ ਬਾਦਲ ਸਬੰਧੀ ਲਿਆ ਗਿਆ ਗੈਰ ਸਿਧਾਂਤਕ ਫ਼ੈਸਲਾ ਕੀਤਾ ਗਿਆ ਰੱਦ : ਜਥੇਦਾਰ ਕੁਲਦੀਪ ਸਿੰਘ ਗੜਗੱਜ
Amritsar News : ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ 'ਤਨਖਾਹੀਆ' ਕਰਾਰ ਦੇਣ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargaj) ਨੇ ਕੌਮ ਨੂੰ ਸਬੋਧਨ ਕਰਦਿਆਂ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਸਬੰਧੀ ਲਿਆ ਗਿਆ ਗੈਰ ਸਿਧਾਂਤਕ ਫ਼ੈਸਲਾ ਰੱਦ ਕੀਤਾ ਜਾਂਦਾ ਹੈ
Amritsar News : ਸੁਖਬੀਰ ਸਿੰਘ ਬਾਦਲ ਸਬੰਧੀ ਲਿਆ ਗਿਆ ਗੈਰ ਸਿਧਾਂਤਕ ਫ਼ੈਸਲਾ ਕੀਤਾ ਗਿਆ ਰੱਦ : ਜਥੇਦਾਰ ਕੁਲਦੀਪ ਸਿੰਘ ਗੜਗੱਜ
Amritsar News : ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ 'ਤਨਖਾਹੀਆ' ਕਰਾਰ ਦੇਣ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargaj) ਨੇ ਕੌਮ ਨੂੰ ਸਬੋਧਨ ਕਰਦਿਆਂ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਸਬੰਧੀ ਲਿਆ ਗਿਆ ਗੈਰ ਸਿਧਾਂਤਕ ਫ਼ੈਸਲਾ ਰੱਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬ ਉੱਚਤਾ ਨੂੰ ਚੁਣੌਤੀ ਦਿੱਤੀ ਗਈ ਹੈ। ਇਹ ਫੈਸਲਾ ਗੈਰ ਸਿਧਾਂਤਕ, ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕੀਤਾ ਗਿਆ ਹੈ।
ਪੰਜ ਸਿੰਘ ਸਾਹਿਬਾਨਾਂ ਵੱਲੋਂ ਪਟਨਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਨੂੰ ਤਨਖਾਹੀਆ ਐਲਾਨਿਆ ਗਿਆ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ , ਮੈਂਬਰਾਂ ਤੇ ਪ੍ਰਬੰਧਕਾਂ ਤੋਂ 15 ਦਿਨਾਂ ਅੰਦਰ ਜਵਾਬ ਮੰਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਅਤੇ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਪਟਨਾ ਦੇ ਪੰਜ ਪਿਆਰੇ ਸਾਹਿਬਾਨ ਦੇ ਸਾਰੇ ਫੈਸਲੇ ਪ੍ਰਵਾਨ ਨਹੀਂ ਕੀਤੇ ਜਾਣਗੇ।
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ। ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ- ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਵੀ ਹਾਜ਼ਰ ਸਨ।
- PTC NEWS