- Home
- ਮੁੱਖ ਖਬਰਾਂ
- Amritsar News : ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਦਰਜ ਕੀਤੀ FIR
Sri Harmandir Sahib News : ਸ੍ਰੀ ਹਰਿਮੰਦਰ ਸਾਹਿਬ (Sri Harmandir Sahib ) ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਬੰਬ ਨਿਰੋਧਕ ਦਸਤੇ ਅਤੇ ਸਾਈਬਰ ਕ੍ਰਾਈਮ ਵਿੰਗ ਸਮੇਤ ਵੱਖ-ਵੱਖ ਏਜੰਸੀਆਂ ਨੂੰ ਚੌਕਸ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਭੇਜੀ ਗਈ ਹੈ। ਈਮੇਲ ’ਚ ਆਰਡੀਐਕਸ ਨਾਲ ਲੰਗਰ ਹਾਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ
Amritsar News : ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਦਰਜ ਕੀਤੀ FIR
Sri Harmandir Sahib News : ਸ੍ਰੀ ਹਰਿਮੰਦਰ ਸਾਹਿਬ (Sri Harmandir Sahib ) ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਬੰਬ ਨਿਰੋਧਕ ਦਸਤੇ ਅਤੇ ਸਾਈਬਰ ਕ੍ਰਾਈਮ ਵਿੰਗ ਸਮੇਤ ਵੱਖ-ਵੱਖ ਏਜੰਸੀਆਂ ਨੂੰ ਚੌਕਸ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਭੇਜੀ ਗਈ ਹੈ। ਈਮੇਲ ’ਚ ਆਰਡੀਐਕਸ ਨਾਲ ਲੰਗਰ ਹਾਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਇਸ ਧਮਕੀ ਦੇ ਚੱਲਦੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਗਿਆ ਹੈ ਅਤੇ ਪੁਲਿਸ ਬਲ ਦੀ ਤਨਾਤੀ 'ਚ ਵਾਧਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਅਨੁਸਾਰ ਈਮੇਲ ਦਾ ਮੈਟਰ ਪੜ ਕੇ ਇੰਝ ਲੱਗ ਰਿਹਾ ਕਿ ਜਿਵੇਂ ਸਿਰਫ ਕਿਸੇ ਨੇ ਦਹਿਸ਼ਤ ਫੈਲਾਉਣ ਦੇ ਮੰਤਵ ਨਾਲ ਈਮੇਲ ਭੇਜੀ ਹੈ। ਪੁਲਿਸ ਕਮਿਸ਼ਨਰ ਵੱਲੋਂ ਸੰਗਤਾਂ ਨੂੰ ਬੇਖੌਫ ਹੋ ਕੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਅਪੀਲ ਕੀਤੀ ਗਈ ਹੈ।
ਦਰਅਸਲ 'ਚ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਆਈ ਸੀ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਟਾਸਕ ਫੋਰਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਵੱਡੀ ਗਿਣਤੀ ਵਿੱਚ ਸਾਦੇ ਕੱਪੜਿਆਂ ’ਚ ਪੁਲਿਸ ਬਲ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਵਿੱਚ ਤੈਨਾਤ ਕੀਤਾ ਗਿਆ।
SGPC ਮੈਂਬਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਈਮੇਲ ਵਿੱਚ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ RDX ਨਾਲ ਉਡਾਉਣ ਦਾ ਜ਼ਿਕਰ ਸੀ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਹ ਡਰ ਦਾ ਮਾਹੌਲ ਪੈਦਾ ਕਰਨ ਲਈ ਕੀਤਾ ਗਿਆ ਹੈ। ਈਮੇਲ ਕਿਸਨੇ ਅਤੇ ਕਿੱਥੋਂ ਭੇਜੀ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਧਮਕੀ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਲਈ ਟਾਸਕ ਫੋਰਸ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
- PTC NEWS