ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਇੱਥੇ 355 ਨਿਯੁਕਤੀ ਪੱਤਰ ਦਿੱਤੇ, ਜਿਸ ਨਾਲ 2022 ਤੋਂ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 67,037 ਹੋ ਗਈ ਹੈ। ਇਹ ਨਿਯੁਕਤੀਆਂ ਤਕਨੀਕੀ ਸਿੱਖਿਆ, ਸਥਾਨਕ ਸਰਕਾਰਾਂ, ਜਲ ਸਪਲਾਈ, ਪਸ਼ੂ ਪਾਲਣ ਅਤੇ ਲੋਕ ਨਿਰਮਾਣ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਹਨ। ਨਵੀਂ ਭਰਤੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 93 ਪ੍ਰੀਖਿਆ ਪੱਤਰ ਲੀਕ ਹੋ ਚੁੱਕੇ ਹਨ, ਪਰ ਪੰਜਾਬ ਵਿੱਚ 2022 ਵਿੱਚ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਅਜਿਹੀ ਇੱਕ ਵੀ ਘਟਨਾ ਨਹੀਂ ਵਾਪਰੀ।


