Mandi Gobindgarh Accident : ਮੰਡੀ ਗੋਬਿੰਦਗੜ੍ਹ 'ਚ ਖੌਫਨਾਕ ਹਾਦਸਾ, ਟਰਾਲੇ ਦੀ ਲਪੇਟ 'ਚ ਆਉਣ ਕਾਰਨ ਦੋ ਨੌਜਵਾਨ ਦੀ ਮੌਤ

5 hours ago 1
  • Home
  • ਪੰਜਾਬ
  • Mandi Gobindgarh Accident : ਮੰਡੀ ਗੋਬਿੰਦਗੜ੍ਹ 'ਚ ਖੌਫਨਾਕ ਹਾਦਸਾ, ਟਰਾਲੇ ਦੀ ਲਪੇਟ 'ਚ ਆਉਣ ਕਾਰਨ ਦੋ ਨੌਜਵਾਨ ਦੀ ਮੌਤ

Mandi Gobindgarh News : ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਅਤੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕਾਂ ਦੇ ਪਰਿਵਾਰਾਂ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ਼ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

 ਮੰਡੀ ਗੋਬਿੰਦਗੜ੍ਹ 'ਚ ਖੌਫਨਾਕ ਹਾਦਸਾ, ਟਰਾਲੇ ਦੀ ਲਪੇਟ 'ਚ ਆਉਣ ਕਾਰਨ ਦੋ ਨੌਜਵਾਨ ਦੀ ਮੌਤ

Mandi Gobindgarh Accident : ਮੰਡੀ ਗੋਬਿੰਦਗੜ੍ਹ 'ਚ ਖੌਫਨਾਕ ਹਾਦਸਾ, ਟਰਾਲੇ ਦੀ ਲਪੇਟ 'ਚ ਆਉਣ ਕਾਰਨ ਦੋ ਨੌਜਵਾਨ ਦੀ ਮੌਤ

Mandi Gobindgarh News : ਮੰਡੀ ਗੋਬਿੰਦਗੜ੍ਹ ਦੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕੀ ਹਾਦਸੇ ਵਿੱਚ ਟਰਾਲੇ ਦੀ ਲਪੇਟ ਵਿੱਚ ਆਉਣ ਕਰਨ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜਦੂਰਾਂ ਦੀ ਮੌਤ ਹੋ ਗਈ, ਜਦਕਿ ਹਾਦਸੇ ਤੋਂ ਬਾਅਦ ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਅਤੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕਾਂ ਦੇ ਪਰਿਵਾਰਾਂ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ਼ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੇ ਜਾਣਕਾਰ ਨੇ ਦੱਸਿਆ ਕਿ ਦੋਵੇਂ ਸਥਾਨਕ ਫੋਕਲ ਪੁਆਇੰਟ ਸਥਿਤ ਫੈਕਟਰੀ ਵਿੱਚ ਕੰਮ ਕਰਦੇ ਸਨ ਅਤੇ ਕੰਮ ਕਰਨ ਤੋਂ ਬਾਅਦ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼ਿਵ ਚੰਦਨ ਅਤੇ ਅਮਰੇਸ ਕੁਮਾਰ ਕਿਸੇ ਕੰਮ ਦੇ ਸਬੰਧ ਵਿੱਚ ਸਰਹਿੰਦ ਜਾ ਰਹੇ ਸਨ। ਇਸ ਦੌਰਾਨ ਜਿਵੇਂ ਹੀ ਦੋਵੇਂ ਸਰਦਾਰ ਨਗਰ ਕੱਟ ਦੇ ਪਾਸ ਪੁੱਜੇ ਤਾਂ ਪਿੱਛੋ ਗੋਬਿੰਦਗੜ੍ਹ ਸਾਇਡ ਵੱਲੋਂ ਆ ਰਹੇ ਇੱਕ ਟਰਾਲਾ ਦੋਵਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਅਤੇ ਦੋਵੇਂ ਟਰਾਲੇ ਦੇ ਟਾਇਰ ਥੱਲੇ ਆ ਗਏ। ਨਤੀਜੇ ਵੱਜੋਂ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦਸਿਆ ਇਸ ਸੜਕ ਹਾਦਸੇ ਵਿਚ ਸ਼ਿਵ ਚੰਦਰ ਕੁਮਾਰ ਅਤੇ ਅਮਰੇਸ ਕੁਮਾਰ ਦੀ ਮੌਤ ਹੋ ਗਈ ਹੈ, ਜਿਨ੍ਹਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੀ ਮੋਰਚਰੀ ਵਿੱਚ ਰਖਵਾਈਆਂ ਗਈਆਂ ਹੈ ਅਤੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕਾਂ ਦੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਟਰਾਲੇ ਦੇ ਨਾ-ਮਾਲੂਮ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

- PTC NEWS

Read Entire Article