Pakistani Account Active in India: ਪਾਕਿਸਤਾਨੀ ਚੈਨਲਾਂ ਅਤੇ ਸੈਲੀਬ੍ਰਿਟੀਜ ਦੇ ਸੋਸ਼ਲ ਮੀਡੀਆ ਅਕਾਊਂਟ ਫਿਰ ਹੋਏ ਐਕਟਿਵ, ਆਪ੍ਰੇਸ਼ਨ ਸਿੰਦੂਰ ਦੌਰਾਨ ਲਗਾਈ ਸੀ ਪਾਬੰਦੀ

16 hours ago 3

Pakistani Account Active in India: 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਅਤੇ ਪੀਓਕੇ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਦੇ ਨਾਲ ਹੀ ਭਾਰਤ ਨੇ ਪਾਕਿਸਤਾਨੀ ਨਿਊਜ਼ ਚੈਨਲਾਂ ਅਤੇ ਮਸ਼ਹੂਰ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾਬੰਦੀ ਲਗਾ ਦਿੱਤੀ ਸੀ ਪਰ ਹੁਣ ਉਹ ਦੁਬਾਰਾ ਦਿਖਾਈ ਦੇਣ ਲੱਗ ਪਏ ਹਨ

Pakistani Account Active in India: 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਅਤੇ ਪੀਓਕੇ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਦੇ ਨਾਲ ਹੀ ਭਾਰਤ ਨੇ ਪਾਕਿਸਤਾਨੀ ਨਿਊਜ਼ ਚੈਨਲਾਂ ਅਤੇ ਮਸ਼ਹੂਰ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾਬੰਦੀ ਲਗਾ ਦਿੱਤੀ ਸੀ ਪਰ ਹੁਣ ਉਹ ਦੁਬਾਰਾ ਦਿਖਾਈ ਦੇਣ ਲੱਗ ਪਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਪਾਬੰਦੀ ਹਟਾ ਦਿੱਤੀ ਗਈ ਹੈ। ਹਾਲਾਂਕਿ, ਸਰਕਾਰ ਵੱਲੋਂ ਅਜੇ ਤੱਕ ਪਾਬੰਦੀ ਹਟਾਉਣ ਦਾ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਬੁੱਧਵਾਰ ਨੂੰ ਕਈ ਪਾਕਿਸਤਾਨੀ ਫਿਲਮ ਅਤੇ ਟੀਵੀ ਕਲਾਕਾਰਾਂ ਦੇ ਇੰਸਟਾਗ੍ਰਾਮ ਅਕਾਊਂਟ ਭਾਰਤ ਵਿੱਚ ਦੁਬਾਰਾ ਦਿਖਾਈ ਦੇਣ ਲੱਗੇ, ਜਿਨ੍ਹਾਂ ਵਿੱਚ ਪਾਕਿਸਤਾਨੀ ਅਦਾਕਾਰਾਂ ਮਾਵਰਾ ਹੁਸੈਨ ,ਸਬਾ ਕਮਰ,  ਅਹਿਦ ਰਜ਼ਾ ਮੀਰ, ਹਾਨਿਆ ਆਮਿਰ, ਯੁਮਨਾ ਜ਼ੈਦੀ ਅਤੇ ਦਾਨਿਸ਼ ਤੈਮੂਰ ਦੇ ਸੋਸ਼ਲ ਮੀਡੀਆ ਅਕਾਊਂਟ ਸ਼ਾਮਲ ਹਨ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਦੁਆਰਾ ਇਨ੍ਹਾਂ ਸਾਰੇ ਅਕਾਊਂਟਾਂ ਨੂੰ ਬਲੌਕ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ Hum TV, ARY Digital ਅਤੇ Har Pal Geo ਵਰਗੇ ਪਾਕਿਸਤਾਨੀ ਨਿਊਜ਼ ਅਤੇ ਮਨੋਰੰਜਨ ਚੈਨਲਾਂ ਦੇ ਯੂਟਿਊਬ ਪਲੇਟਫਾਰਮ ਵੀ ਭਾਰਤ ਵਿੱਚ ਦੁਬਾਰਾ ਸਟ੍ਰੀਮਿੰਗ ਲਈ ਉਪਲਬਧ ਹੋ ਗਏ ਹਨ।


16 ਪਾਕਿਸਤਾਨੀ ਯੂਟਿਊਬ ਚੈਨਲਾਂ 'ਤੇ ਲਗਾਈ ਸੀ ਪਾਬੰਦੀ  

ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਕੁਝ ਦਿਨ ਬਾਅਦ ਭਾਰਤ ਸਰਕਾਰ ਨੇ 16 ਪਾਕਿਸਤਾਨੀ ਯੂਟਿਊਬ ਚੈਨਲਾਂ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਨ੍ਹਾਂ ਵਿੱਚ Dawn News, Samaa TV, ARY News ਅਤੇ Geo News ਵਰਗੇ ਪ੍ਰਮੁੱਖ ਨਾਮ ਸ਼ਾਮਲ ਸਨ। ਇਨ੍ਹਾਂ ਚੈਨਲਾਂ 'ਤੇ ਭਾਰਤ ਵਿਰੋਧੀ ਪ੍ਰਚਾਰ, ਗਲਤ ਜਾਣਕਾਰੀ ਅਤੇ ਫਿਰਕੂ ਭੜਕਾਊ ਸਮੱਗਰੀ ਪ੍ਰਸਾਰਿਤ ਕਰਨ ਦਾ ਆਰੋਪ ਸੀ। ਸੂਤਰਾਂ ਅਨੁਸਾਰ ਇਨ੍ਹਾਂ ਚੈਨਲਾਂ ਨੇ ਭਾਰਤੀ ਫੌਜ, ਸੁਰੱਖਿਆ ਏਜੰਸੀਆਂ ਵਿਰੁੱਧ ਝੂਠੇ ਅਤੇ ਗੁੰਮਰਾਹਕੁੰਨ ਬਿਰਤਾਂਤ ਫੈਲਾ ਕੇ ਮਾਹੌਲ ਨੂੰ ਜ਼ਹਿਰੀਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਨ੍ਹਾਂ ਪਾਬੰਦੀਸ਼ੁਦਾ ਚੈਨਲਾਂ ਦੇ ਭਾਰਤ ਵਿੱਚ 63 ਮਿਲੀਅਨ ਦਰਸ਼ਕ ਸਨ।

- PTC NEWS

Read Entire Article