Punjab Assembly Special Session Live Updates : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸੋਮਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੇਗੀ। ਇਸ ਵਿੱਚ, ਪੰਜਾਬ ਸਰਕਾਰ ਬੇਅਦਬੀ ਵਿਰੁੱਧ ਕਾਨੂੰਨ ਲਿਆਉਣ ਲਈ ਇੱਕ ਬਿੱਲ ਪੇਸ਼ ਕਰੇਗੀ। ਵਿਧਾਨ ਸਭਾ ਸੈਸ਼ਨ ਤੋਂ ਠੀਕ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਇੱਕ ਕੈਬਨਿਟ ਮੀਟਿੰਗ ਕਰਨਗੇ ਜਿਸ ਵਿੱਚ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਬਿੱਲ ਦੇ ਸੰਬੰਧ ਵਿੱਚ, ਸਰਕਾਰ ਨੇ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਸੀ, ਜਿਸ ਨੂੰ ਦੋ ਦਿਨ ਹੋਰ ਵਧਾ ਦਿੱਤਾ ਗਿਆ ਹੈ।
ਦੂਜੇ ਪਾਸੇ ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਅੱਜ 14 ਜੁਲਾਈ ਨੂੰ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਬੇਅਦਬੀ ਦੇ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਪ੍ਰਵਾਨਗੀ ਮਿਲਣ ਤੋਂ ਬਾਅਦ ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਫਿਰ ਇਸਨੂੰ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਸੰਗਠਨਾਂ ਅਤੇ ਆਮ ਲੋਕਾਂ ਤੋਂ ਵੀ ਰਾਏ ਲਈ ਜਾਵੇਗੀ।
ਦੱਸ ਦਈਏ ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ ਨਿਵਾਸ ’ਤੇ ਕੈਬਨਿਟ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ’ਚ ਬੇਅਦਬੀ ਬਿੱਲ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਪ੍ਰਵਾਨਗੀ ਮਿਲਣ ਤੋਂ ਬਾਅਦ, ਬੇਅਦਬੀ ਬਿੱਲ ਅੱਜ ਹੀ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਕੋਈ ਸਖ਼ਤ ਕਾਨੂੰਨ ਨਹੀਂ ਹੈ। ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੇਗੀ। ਪੰਜਾਬ ਵਿੱਚ ਬੇਅਦਬੀ ਕਾਨੂੰਨ ਦੀ ਮੰਗ ਲੰਬੇ ਸਮੇਂ ਤੋਂ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾ ਸਕਦੀਆਂ ਹਨ। ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ।
ਇਹ ਵੀ ਪੜ੍ਹੋ : Punjab Weather News : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਾਏ ਕਾਲੇ ਬੱਦਲ, 10 ਜ਼ਿਲ੍ਹਿਆਂ 'ਚ ਮੀਂਹ ਨੂੰ ਲੈ ਕੇ ਅਲਰਟ, ਜਾਣੋ ਕਿਹੋ ਜਿਹਾ ਰਹੇਗਾ ਮੌਸਮ
- PTC NEWS