- Home
- ਮੁੱਖ ਖਬਰਾਂ
- Punjab Cabinet Meeting : ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਬੇਅਦਬੀ ਸਣੇ ਕਈ ਮੁੱਦਿਆਂ ‘ਤੇ ਬਣਾਈ ਜਾਵੇਗੀ ਰਣਨੀਤੀ
Punjab Cabinet Meeting : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸ਼ਾਮ 6 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਪਹਿਲਾਂ ਇਹ ਮੀਟਿੰਗ ਸਵੇਰੇ 10:30 ਵਜੇ ਹੋਣੀ ਸੀ ਪਰ ਇਸ ਦੇ ਸ਼ਡਿਊਲ ਵਿੱਚ ਬਦਲਾਅ ਕੀਤਾ ਗਿਆ ਸੀ। ਹਾਲਾਂਕਿ, ਇਸ ਦਾ ਕਾਰਨ ਹਾਲੇ ਨਹੀਂ ਦੱਸਿਆ ਗਿਆ ਹੈ। ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਹੈ, ਜਿਸ ਲਈ ਐਤਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ
Punjab Cabinet Meeting : ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਬੇਅਦਬੀ ਸਣੇ ਕਈ ਮੁੱਦਿਆਂ ‘ਤੇ ਬਣਾਈ ਜਾਵੇਗੀ ਰਣਨੀਤੀ
Punjab Cabinet Meeting : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸ਼ਾਮ 6 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਪਹਿਲਾਂ ਇਹ ਮੀਟਿੰਗ ਸਵੇਰੇ 10:30 ਵਜੇ ਹੋਣੀ ਸੀ ਪਰ ਇਸ ਦੇ ਸ਼ਡਿਊਲ ਵਿੱਚ ਬਦਲਾਅ ਕੀਤਾ ਗਿਆ ਸੀ। ਹਾਲਾਂਕਿ, ਇਸ ਦਾ ਕਾਰਨ ਹਾਲੇ ਨਹੀਂ ਦੱਸਿਆ ਗਿਆ ਹੈ। ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਹੈ, ਜਿਸ ਲਈ ਐਤਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਇਸ ਮੀਟਿੰਗ ਵਿਚ ਜਿਥੇ ਅਹਿਮ ਮੁੱਦੇ ਵਿਚਾਰੇ ਜਾਣੇ ਹਨ। ਓਥੇ ਹੀ ਬੇਅਦਬੀ ਲਈ ਸਖ਼ਤ ਸਜ਼ਾ ਸੰਬੰਧੀ ਬਿੱਲ ਨੂੰ ਮਨਜ਼ੂਰੀ ਦੇਣ ਦੀ ਤਿਆਰੀ ਕੀਤੀ ਜਾਵੇਗੀ। ਨਾਲ ਹੀ ਇਹ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ‘ਚ ਪੰਜਾਬ ਵਿਧਾਨ ਸਭਾ ਸ਼ੈਸ਼ਨ ਨੂੰ ਲੈ ਕੇ ਚਰਚਾ ਹੋਣੀ ਹੈ। ਇਸ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਬੇਅਦਬੀਆਂ ਨੂੰ ਲੈ ਕੇ ਕਾਨੂੰਨ ਲਿਆਂਦਾ ਜਾ ਸਕਦਾ ਹੈ ਤੇ ਇਨ੍ਹਾਂ ਮੁੱਦਿਆਂ ‘ਤੇ ਕੈਬਨਿਟ ਬੈਠਕ ਵਿਚ ਵਿਚਾਰ-ਚਰਚਾ ਹੋ ਸਕਦੀ ਹੈ।
ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਦੀ ਪਹਿਲੀ ਮੀਟਿੰਗ
ਲੁਧਿਆਣਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੰਤਰੀ ਬਣੇ ਸੰਜੀਵ ਅਰੋੜਾ ਦੀ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਅਹੁਦਾ ਸੰਭਾਲਦੇ ਸਮੇਂ ਅਰੋੜਾ ਨੇ ਕਿਹਾ ਸੀ ਕਿ ਉਨ੍ਹਾਂ ਦਾ ਧਿਆਨ ਪੰਜਾਬ ਦੇ ਵਿਕਾਸ ‘ਤੇ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਲੁਧਿਆਣਾ ਵਿੱਚ ਇੱਕ ਪ੍ਰਦਰਸ਼ਨੀ ਕੇਂਦਰ ਬਣਾਉਣਾ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ ਅਤੇ ਉਹ ਜਲਦੀ ਹੀ ਇਸ ਪਹਿਲਕਦਮੀ ਨੂੰ ਮਨਜ਼ੂਰੀ ਦੇ ਦੇਣਗੇ।
ਜ਼ਿਕਰਯੋਗ ਹੈ ਕਿ 7 ਜੁਲਾਈ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਚਰਚਾ ਹੋਵੇਗੀ। ਇਜਲਾਸ ਲਈ ਨੋਟੀਫਿਕੇਸ਼ਨ ਵਿਧਾਨ ਸਭਾ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਬੰਧੀ ਇੱਕ ਕਾਪੀ ਸਰਕਾਰ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਵੀ ਭੇਜ ਦਿੱਤੀ ਗਈ ਹੈ।
- PTC NEWS