Punjab Government Special Session : 10 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ; ਨੋਟੀਫਿਕੇਸ਼ਨ ਜਾਰੀ, ਕੈਬਨਿਟ ਮੀਟਿੰਗ 7 ਤਰੀਕ ਨੂੰ ਹੋਵੇਗੀ

15 hours ago 1

ਇਜਲਾਸ ਲਈ ਨੋਟੀਫਿਕੇਸ਼ਨ ਵਿਧਾਨ ਸਭਾ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਬੰਧੀ ਇੱਕ ਕਾਪੀ ਸਰਕਾਰ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਵੀ ਭੇਜ ਦਿੱਤੀ ਗਈ ਹੈ।

Punjab Government Special Session :  ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ 'ਤੇ ਸਖ਼ਤ ਕਾਨੂੰਨ ਬਣਾਉਣ 'ਤੇ ਚਰਚਾ ਹੋਵੇਗੀ। ਇਜਲਾਸ ਲਈ ਨੋਟੀਫਿਕੇਸ਼ਨ ਵਿਧਾਨ ਸਭਾ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਬੰਧੀ ਇੱਕ ਕਾਪੀ ਸਰਕਾਰ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਵੀ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 7 ਜੁਲਾਈ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ। 

ਬੀਬੀਐਮਬੀ ਦੇ ਮੁੱਦੇ 'ਤੇ ਹੋਇਆ ਸੀ ਸੈਸ਼ਨ 


ਇਸ ਸਾਲ ਇਹ ਦੂਜਾ ਮੌਕਾ ਹੈ ਜਦੋਂ ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ, ਅਪ੍ਰੈਲ ਮਹੀਨੇ ਵਿੱਚ, ਜਦੋਂ ਭਾਖੜਾ ਦੇ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਹੋਇਆ ਸੀ, ਤਾਂ ਸਰਕਾਰ ਨੇ ਪਹਿਲਾਂ 2 ਮਈ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਸ ਤੋਂ ਬਾਅਦ, 5 ਮਈ ਨੂੰ ਇੱਕ ਵਿਸ਼ੇਸ਼ ਸੈਸ਼ਨ ਹੋਇਆ ਜਿਸ ਵਿੱਚ ਸਾਰਿਆਂ ਨੇ ਸਰਕਾਰ ਦੇ ਹੱਕ ਵਿੱਚ ਸਹਿਮਤੀ ਜਤਾਈ।

ਬੇਅਦਬੀ ਦੇ ਮੁੱਦੇ ’ਤੇ ਬੁਲਾਇਆ ਗਿਆ ਸੈਸ਼ਨ

ਹੁਣ, ਬੇਅਦਬੀ ਦੇ ਮੁੱਦੇ 'ਤੇ ਸੈਸ਼ਨ ਬੁਲਾਇਆ ਜਾ ਰਿਹਾ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਵੀ, ਜਦੋਂ ਸੰਸਦ ਦਾ ਬਜਟ ਸੈਸ਼ਨ ਹੋਇਆ ਸੀ, ਤਾਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਇਸ ਸੰਬੰਧੀ ਇੱਕ ਸਖ਼ਤ ਕਾਨੂੰਨ ਬਣਾਇਆ ਜਾਵੇ।

ਇਹ ਵੀ ਪੜ੍ਹੋ : Bikram Singh Majithia In Judicial Custody Live Updates : ਮੁਹਾਲੀ ਕੋਰਟ ਨੇ ਬਿਕਮਰ ਸਿੰਘ ਮਜੀਠੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

- PTC NEWS

Read Entire Article