Punjab Weather Update : ਅੱਤ ਦੀ ਗਰਮੀ ਤੋਂ ਪੰਜਾਬ ਵਾਸੀਆਂ ਨੂੰ ਮਿਲੀ ਰਾਹਤ; ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

3 weeks ago 4

ਮੌਸਮ ਵਿਭਾਗ ਮੁਤਾਬਿਕ ਪੱਛਮੀ ਗੜਬੜ ਵੀ ਸਰਗਰਮ ਹੈ। ਅਜਿਹੀ ਸਥਿਤੀ ਵਿੱਚ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Punjab Weather Update :  ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਬੂੰਦਾਬਾਂਦੀ ਅਤੇ ਹਵਾਵਾਂ ਚੱਲ ਰਹੀਆਂ ਹਨ। ਸੂਬੇ ਵਿੱਚ 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇੱਕ ਹਫ਼ਤੇ ਤੋਂ ਭਿਆਨਕ ਗਰਮੀ ਅਤੇ ਹੀਟਵੇਵ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਹਾਲਾਂਕਿ ਪੰਜਾਬ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 42.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਅਗਲੇ 24 ਘੰਟਿਆਂ ਲਈ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ, ਸੂਬੇ ਵਿੱਚ ਹੌਲੀ-ਹੌਲੀ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਮੁਤਾਬਿਕ ਪੱਛਮੀ ਗੜਬੜ ਵੀ ਸਰਗਰਮ ਹੈ। ਅਜਿਹੀ ਸਥਿਤੀ ਵਿੱਚ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ, ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਗਰਮੀ ਦੀ ਲਹਿਰ ਅਤੇ ਗਰਮ ਰਾਤਾਂ ਹੋਣ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਗਰਜ/ਬਿਜਲੀ/ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Covid 19 Cases In Punjab : ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖ਼ਬਰ; 2 ਔਰਤਾਂ ਪਾਈਆਂ ਗਈਆਂ ਕੋਰੋਨਾ ਪਾਜ਼ੀਟਿਵ

- PTC NEWS

Read Entire Article