ਇੱਥੇ ਮਹਿਤਾ ਰੋਡ ’ਤੇ ਐਤਵਾਰ ਸ਼ਾਮ ਨੂੰ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਕੂਟਰ ਨੂੰ ਟੱਕਰ ਮਾਰ ਦੇਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।ਇਹ ਹਾਦਸਾ ਘਨਸ਼ਿਆਮਪੁਰ ਅਤੇ ਤਨੇਲ ਪਿੰਡਾਂ ਵਿਚਕਾਰ ਉਸ ਸਮੇਂ ਵਾਪਰਿਆ ਜਦੋਂ ਕਰੀਟਾ ਕਾਰ ਨੇ ਉਨ੍ਹਾਂ ਦੇ ਐਕਟਿਵਾ ਸਕੂਟਰ ਨੂੰ ਟੱਕਰ ਮਾਰ ਦਿੱਤੀ।ਪੁਲਿਸ ਅਨੁਸਾਰ ਘੁਮਾਣ ਨੇੜਲੇ ਪਿੰਡ ਭਲੜਵਾਲ ਦਾ ਰੇਸ਼ਮ ਸਿੰਘ ਆਪਣੀ ਪਤਨੀ ਸੀਮਾ ਅਤੇ ਪੁੱਤਰੀ ਕਵਲਦੀਪ ਕੌਰ ਨਾਲ ਪਿੰਡ ਭੱਟੀ ਨੂੰ ਮਿਲਣ ਜਾ ਰਿਹਾ ਸੀ। ਜਦੋਂ ਉਹ ਮਹਿਤਾ ਰੋਡ ‘ਤੇ ਪਹੁੰਚੇ ਤਾਂ ਮਹਿਤਾ ਸਾਈਡ ਤੋਂ ਆ ਰਹੀ ਕਾਰ ਨੇ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰੇਸ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਬੇਟੀ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਦੋਵਾਂ ਨੇ ਦਮ ਤੋੜ ਦਿੱਤਾ।ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।


