ਅੱਜ ਇੱਥੇ ਧੋਰਾ ਪੁਲੀਸ ਚੌਕੀ ਨੇੜੇ ਦੋ ਧਿਰਾਂ ਵਿਚਾਲੇ ਹੋਏ ਝੜਪ ਦੌਰਾਨ ਇੱਕ ਰਾਹਗੀਰ ਨੂੰ ਗੋਲੀ ਮਾਰ ਦਿੱਤੀ ਗਈ। ਜ਼ਖਮੀ ਰਛਪਾਲ ਸਿੰਘ (25) ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਢੋਰਾ ਪੁਲਸ ਚੌਕੀ ਨੇੜੇ ਰਹਿਣ ਵਾਲੇ ਰਛਪਾਲ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਜਾ ਰਿਹਾ ਸੀ ਕਿ ਦੋ ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਗੋਲੀ ਚੱਲ ਗਈ। ਗੋਲੀ ਉਸ ਦੀ ਖੱਬੀ ਲੱਤ ਵਿੱਚ ਲੱਗੀ। ਉਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਗੋਲੀ ਚਲਾਉਣ ਵਾਲਿਆਂ ਦੀ ਅਗਵਾਈ ਕਾਕਾ ਅਤੇ ਉਸ ਦੇ ਪੁੱਤਰ ਮੋਹਿਤ ਨੇ ਕੀਤੀ। ਉਨ੍ਹਾਂ ਨਾਲ ਸੱਤ ਹੋਰ ਅਣਪਛਾਤੇ ਹਥਿਆਰਬੰਦ ਵਿਅਕਤੀ ਸਨ।


