ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਹਲਕੇ ਦੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਵਿੱਚ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਆਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਦੀ ਸ਼ੁਰੂਆਤ ਕੀਤੀ।ਇਸ ਸਮਾਗਮ ਦੀ ਸ਼ੁਰੂਆਤ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਕ੍ਰਿਕਟ ਸਟੇਡੀਅਮ ਨੰਗਲ ਵਿਖੇ ਕੀਤੀ ਗਈ। ਟੂਰਨਾਮੈਂਟ ਵਿੱਚ 161 ਟੀਮਾਂ ਦੇ 2500 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ।161 ਟੀਮਾਂ ਵਿੱਚੋਂ ਹਰੇਕ ਨੂੰ ਵਿਸ਼ੇਸ਼ ਤੌਰ ‘ਤੇ ਡਿਜ਼ਾਈਨ ਕੀਤੀਆਂ ਜਰਸੀਜ਼ ਪ੍ਰਦਾਨ ਕੀਤੀਆਂ ਗਈਆਂ ਹਨ। ਮੰਤਰੀ ਨੇ ਕਾਫੀ ਰਿਆਇਤਾਂ ਦਾ ਐਲਾਨ ਕੀਤਾ ਹੈ। ਜੇਤੂ ਟੀਮ ਦੇ ਪਿੰਡ ਨੂੰ 10 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ, ਜਦਕਿ ਜੇਤੂ ਟੀਮ ਨੂੰ ਖੁਦ 1.5 ਲੱਖ ਰੁਪਏ ਦਿੱਤੇ ਜਾਣਗੇ।ਉਦਘਾਟਨ ਸਮਾਰੋਹ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਬੰਟੀ ਬੈਂਸ, ਗਾਇਕ ਰਵਨੀਤ ਅਤੇ ਅਦਾਕਾਰਾ ਦਿਲਜੋਤ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਹ ਟੂਰਨਾਮੈਂਟ 5 ਮਈ ਤੱਕ ਚੱਲੇਗਾ।


