ਪੁਲਿਸ ਨੇ ਬੁੱਧਵਾਰ ਨੂੰ ਦੱਸਿਆ ਕਿ ਚੱਬੇਵਾਲ ਥਾਣਾ ਦੀ ਹੱਦ ਦੇ ਅਧੀਨ ਆਉਂਦੇ ਇੱਕ ਪਿੰਡ ਵਿੱਚ ਇੱਕ 13 ਸਾਲਾ ਲੜਕੀ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ। ਪੀੜਤਾ ਮੰਗਲਵਾਰ ਰਾਤ ਨੂੰ ਆਪਣੇ ਪਰਿਵਾਰ ਨਾਲ ਕੰਮ ਵਾਲੀ ਥਾਂ ‘ਤੇ ਗਈ ਸੀ। ਉਹ ਆਪਣੇ ਪਿੱਛੇ ਛੱਡੀਆਂ ਚੱਪਲਾਂ ਦਾ ਜੋੜਾ ਲੈਣ ਲਈ ਨੇੜੇ ਦੇ ਇੱਕ ਅਸਥਾਈ ਸ਼ੈਲਟਰ (ਝੁੱਗੀ) ਵਿੱਚ ਗਈ ਸੀ।ਪੁਲਿਸ ਦੇ ਅਨੁਸਾਰ, ਜਦੋਂ ਲੜਕੀ ਕੁਝ ਸਮੇਂ ਬਾਅਦ ਵਾਪਸ ਨਹੀਂ ਆਈ ਤਾਂ ਉਸ ਦੇ ਮਾਪੇ ਉਸ ਨੂੰ ਲੱਭਣ ਲਈ ਝੁੱਗੀ ਕੋਲ ਗਏ। ਉਨ੍ਹਾਂ ਦੱਸਿਆ ਕਿ ਲੜਕੀ ਦੇ ਉੱਥੇ ਨਾ ਮਿਲਣ ‘ਤੇ ਉਨ੍ਹਾਂ ਨੇ ਭਾਲ ਸ਼ੁਰੂ ਕੀਤੀ ਅਤੇ ਬਾਅਦ ‘ਚ ਉਸ ਨੂੰ ਨੇੜੇ ਦੀਆਂ ਝਾੜੀਆਂ ‘ਚ ਲੱਭ ਲਿਆ, ਜਿੱਥੇ ਉਨ੍ਹਾਂ ਨੇ ਕਥਿਤ ਤੌਰ ‘ਤੇ ਝੁੱਗੀ ਦੇ ਨੇੜੇ ਰਹਿੰਦੇ ਹਰਦੇਸ਼ ਉਰਫ ਬੰਟੂ ਨੂੰ ਉਸ ਨਾਲ ਜਬਰ-ਜ਼ਨਾਹ ਕਰਦੇ ਦੇਖਿਆ। ਲੜਕੀ ਦੇ ਮਾਪਿਆਂ ਨੂੰ ਦੇਖ ਕੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਉਹ ਉੱਤਰ ਪ੍ਰਦੇਸ਼ ਦੇ ਬਦਾਊਨ ਜ਼ਿਲੇ ਦਾ ਰਹਿਣ ਵਾਲਾ ਹੈ।ਪੀੜਤ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ, ਦੋਸ਼ੀ ਦੇ ਖਿਲਾਫ ਬੀ.ਐੱਨ.ਐੱਸ. ਦੀਆਂ ਸੰਬੰਧਿਤ ਧਾਰਾਵਾਂ ਅਤੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਓਫੈਂਸ (ਪੋਕਸੋ) ਐਕਟ ਦੇ ਤਹਿਤ ਐੱਫ.ਆਈ.ਆਰ ਦਰਜ ਕੀਤੀ ਗਈ ਹੈ। ਪੁਲਸ ਨੇ ਕਿਹਾ ਕਿ ਦੋਸ਼ੀ ਫਰਾਰ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਗਲੇਰੀ ਜਾਂਚ ਜਾਰੀ ਹੈ।


