ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਦੀ ਚਾਰਦੀਵਾਰੀ ‘ਤੇ ਐਤਵਾਰ ਦੇਰ ਰਾਤ ਪ੍ਰਵਾਸੀ ਵਿਰੋਧੀ ਨਾਅਰੇ ਲਿਖੇ ਹੋਏ ਮਿਲੇ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਨੂੰ ਕਾਲੇ ਪੇਂਟ ਨਾਲ ਢੱਕ ਦਿੱਤਾ। ਇਲਾਕੇ ਵਿੱਚ ਕੰਮ ਕਰ ਰਹੇ ਲੋਕਾਂ ਨੇ ਦੱਸਿਆ ਕਿ ਇਹ ਨਾਅਰੇ ਅੱਧੀ ਰਾਤ ਦੇ ਕਰੀਬ ਅਣਪਛਾਤੇ ਵਿਅਕਤੀਆਂ ਵੱਲੋਂ ਲਿਖੇ ਜਾਪਦੇ ਹਨ। ਇਸ ਕਾਰਵਾਈ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਦੱਸਣਯੋਗ ਹੈ ਕਿ ਕਰੀਬ ਦੋ ਸਾਲ ਪਹਿਲਾਂ ਅਣਪਛਾਤੇ ਵਿਅਕਤੀਆਂ ਨੇ ਡੀਏਸੀ ਦੀ ਕੰਧ ‘ਤੇ ਖਾਲਿਸਤਾਨ ਪੱਖੀ ਨਾਅਰੇ ਵੀ ਲਿਖੇ ਸਨ।ਬਠਿੰਡਾ ਦੇ ਐਸਪੀ (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਇੱਕ 60 ਸਾਲਾ ਵਿਅਕਤੀ, ਜਿਸ ਦੀ ਪਛਾਣ ਪ੍ਰਗਟ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ, ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਉਸ ਨੇ ਇੱਕ ਟਰੱਕ ਡਰਾਈਵਰ ਵਜੋਂ ਕੰਮ ਕੀਤਾ ਹੈ, ਅਸੀਂ ਜਾਂਚ ਕਰ ਰਹੇ ਹਾਂ ਕਿ ਕੀ ਇਨ੍ਹਾਂ ਨਾਅਰਿਆਂ ਪਿੱਛੇ ਕੋਈ ਗਰੁੱਪ ਜਾਂ ਸੰਗਠਨ ਹੈ।


