ਸੂਬਾ ਸਰਕਾਰ ਨੇ ਸੋਮਵਾਰ ਨੂੰ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਦਾਇਰ ਡਿਸਚਾਰਜ ਅਰਜ਼ੀ ‘ਤੇ ਜਵਾਬ ਦਾਖ਼ਲ ਕੀਤਾ ਹੈ। ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਅੱਜ ਪੁਲਿਸ ਨੇ ਦਲੀਲ ਦਿੱਤੀ ਕਿ ਉਨ੍ਹਾਂ ਕੋਲ ਅੰਮ੍ਰਿਤਪਾਲ ਖ਼ਿਲਾਫ਼ ਪੁਖਤਾ ਸਬੂਤ ਹਨ। ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਅਤੇ ਰਿਤੂਰਾਜ ਸਿੰਘ ਨੇ ਕਿਹਾ ਕਿ ਅਦਾਲਤ ਭਲਕੇ ਦਲੀਲਾਂ ਸੁਣੇਗੀ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਖ਼ਿਲਾਫ਼ 1200 ਪੰਨਿਆਂ ਦਾ ਅੰਤਿਮ ਚਲਾਨ ਪੇਸ਼ ਕੀਤਾ ਹੈ।


