ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਨੇ ਪਾਰਦਰਸ਼ੀ ਟੈਂਡਰਿੰਗ ਪ੍ਰਣਾਲੀ ਰਾਹੀਂ ਪਿਛਲੇ ਚਾਰ ਸਾਲਾਂ ਵਿੱਚ 1,464 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 30 ਜੂਨ, 2026 ਤੱਕ 45,000 ਕਿਲੋਮੀਟਰ ਸੜਕਾਂ ਬਣਾਉਣ ਜਾਂ ਅਪਗ੍ਰੇਡ ਕਰਨ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ‘ਤੇ 16,209 ਕਰੋੜ ਰੁਪਏ ਖਰਚ ਕੀਤੇ ਜਾਣਗੇ।


