ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਕੀਤੀ ਟਿੱਪਣੀ ਦਾ ਖੁਦ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਾਜਵਾ ਵੱਲੋਂ ਹਰਭਜਨ ਸਿੰਘ ਈਟੀਓ ਵਿਰੁੱਧ ਅਪਸ਼ਬਦ ਬੋਲੇ ਗਏ ਹਨ।ਉਨ੍ਹਾਂ ਕਿਹਾ ਕਿ ਐਸਐਸਪੀ ਅੰਮ੍ਰਿਤਸਰ ਤੋਂ ਡੀਐਸਪੀ/ਐਸਪੀ ਪੱਧਰ ਦੇ ਅਧਿਕਾਰੀ ਰਾਹੀਂ ਰਿਪੋਰਟ ਮੰਗੀ ਗਈ ਹੈ ਜੋ ਕਿ 11 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੱਕ ਬਾਜਵਾ ਨੂੰ ਪੇਸ਼ ਹੋਣ ਲਈ ਵੀ ਸ਼ਾਮਲ ਕੀਤਾ ਗਿਆ ਹੈ। ਵਾਇਰਲ ਵੀਡੀਓ ਬਾਰੇ ਸਪੱਸ਼ਟੀਕਰਨ


